16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਇੰਸ: ਸੋਹਣ ਸਿੰਘ ਬੱਲ ਸਠਿਆਲਾ ਨਮਿਤ ਪਾਠ ਦਾ ਭੋਗ 2 ਨੂੰ

Ad Position 21
No active advertisement
ਅਜੀਤ ਡੈਸਕ 31-08-2025
ਸਠਿਆਲਾ, 30 ਅਗਸਤ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਅਤੇ ਸ: ਲਖਬੀਰ ਸਿੰਘ ਬੱਲ ਯੂ. ਕੇ. ਦੇ ਪਿਤਾ ਸੇਵਾਮੁਕਤ ਇੰਸ: ਸੋਹਣ ਸਿੰਘ ਬੱਲ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਇਸ ਮੌਕੇ 'ਤੇ ਸਾਬਕਾ ਜੰਗਲਾਤ ਵਿਭਾਗ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਸਰਪੰਚ ਹਰਜਿੰਦਰ ਸਿੰਘ ਨਾਗੋਕੇ, ਸਾਬਕਾ ਸਰਪੰਚ ਅਰਜਨਬੀਰ ਸਿੰਘ ਸਰਾਂ ਆਦਿ ਵਲੋਂ ਇੰਸ: ਸੋਹਣ ਸਿੰਘ ਬੱਲ ਦੀ ਬੇਵਕਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਰਪੰਚ ਦਲਬੀਰ ਸਿੰਘ ਬੱਲ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਅਖੰਡ ਪਾਠ ਦਾ ਭੋਗ 2 ਸਤੰਬਰ ਦਿਨ ਮੰਗਲਵਾਰ ਨੂੰ ਗ੍ਰਹਿ ਵਿਖੇ ਪਾਉਣ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਵਿਖੇ 12 ਤੋਂ 1 ਵਜੇ ਤੱਕ ਅੰਤਿਮ ਅਰਦਾਸ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਤਿੰਨ ਟਰੱਕ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨਾਲ ਕੇਂਦਰ ਸਰਕਾਰ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ-ਧਾਲੀਵਾਲ
Ad Position 24