16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਭਲਕੇ

Ad Position 21
No active advertisement
ਅਜੀਤ ਡੈਸਕ 31-08-2025
ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਿੰਘ ਸਭਾ, ਪਿੰਡ ਸੰਗਤਪੁਰਾ (ਧੂਲਕਾ) ਵਿਖੇ 1 ਸੰਤਬਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ, ਜਿਨ੍ਹਾਂ ਦੇ ਭੋਗ 1 ਸੰਤਬਰ ਨੂੰ ਪਾਏ ਜਾਣਗੇ, ਉਪਰੰਤ ਬੀਬੀ ਰੁਪਿੰਦਰ ਕੌਰ ਦਾ ਢਾਡੀ ਜਥਾ, ਭਾਈ ਬਲਦੇਵ ਸਿੰਘ ਨਿੱਬਰਵਿੰਡ ਦਾ ਕਵੀਸ਼ਰੀ ਜਥਾ ਅਤੇ ਭਾਈ ਜਸਪਾਲ ਸਿੰਘ ਬੱਲਸਰਾਏ ਪ੍ਰਚਾਰ ਸ਼੍ਰੋਲਮਣੀ ਕਮੇਟੀ ਸਮਤੇ ਪ੍ਰਸਿੱਧ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲੇ ਅਤੇ ਹੋਰ ਸੰਤ ਮਹਾਂਪੁਰਖ ਸੰਗਤਾਂ ਨੂੰ ਦਰਸ਼ਨ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਸਦ ਸਮੱਗਰੀ ਰਵਾਨਾ ਅਗਲੀ ਖ਼ਬਰ ਹੜ੍ਹਾਂ 'ਚ ਘਿਰੇ ਪਿੰਡਾਂ 'ਚੋਂ ਲੋਕਾਂ ਨੂੰ ਕੱਢਣ ਲਈ ਬੇੜੀਆਂ ਦੀ ਹੋਰ ਵਿਵਸਥਾ ਹੋਵੇ-ਬੰਦੇਸ਼ਾ
Ad Position 24