12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹਲਕਾ ਮਜੀਠਾ ਦੇ ਪਿੰਡ ਭੰਗਾਲੀ ਤੋਂ ਹੜ ਪੀੜਤਾਂ ਲਈ ਰਾਸ਼ਨ ਤੇ ਪਸ਼ੂਆਂ ਦਾ ਚਾਰਾ ਰਵਾਨਾ-ਪਿੰਡ ਵਾਸੀ <br/>

Ad Position 21
No active advertisement
ਅਜੀਤ ਡੈਸਕ 01-09-2025

ਜੈਂਤੀਪੁਰ, 31 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਿੰਡ ਭੰਗਾਲੀ ਕਲਾਂ ਤੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਚੇਅਰਮੈਨ ਹਰਦੀਸ ਸਿੰਘ ਭੰਗਾਲੀ ਕਲਾ, ਡਾ. ਚੰਦਰਮੋਹਨ ਸਿੰਘ ਕਾਕਾ ਭੰਗਾਲੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਮੂਹ ਨਗਰ ਭੰਗਾਲੀ ਦੀਆਂ ਸੰਗਤਾਂ, ਐੱਨ. ਆਰ. ਆਈ. ਵੀਰਾ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਟਾਹਲੀ ਸਾਹਿਬ ਭੰਗਾਲੀ ਕਲਾਂ ਦੇ ਮੁੱਖ ਸੇਵਾਦਾਰ ਬਾਬਾ ਮਨਮੋਹਨ ਸਿੰਘ ਜੀ, ਬਾਬਾ ਲਖਬੀਰ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਹੜ੍ਹ ਪੀੜਤ ਪਰਿਵਾਰਾਂ ਲਈ ਰਾਸ਼ਨ, ਪਸ਼ੂਆਂ ਲਈ ਚਾਰਾ ਲੈ ਕੇ ਰਵਾਨਾ ਹੋਏ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਇਸ ਮੁਸ਼ਕਿਲ ਸਮੇਂ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਕੰਮ ਕਰੀਏ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਭੰਗਾਲੀ ਕਲਾਂ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਾ ਮੰਦਰ ਮਜੀਠਾ ਵਿਖੇ ਸ਼੍ਰ੍ਰੀ ਗਣੇਸ਼ ਮਹਾਂ ਉਤਸਵ ਦੇ ਸੰਬੰਧ ਵਿਚ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਭਾਕਿਯੂ (ਰਾਜੇਵਾਲ) ਦੇ ਸਾਰੇ ਅਹੁਦੇਦਾਰ ਹੜ੍ਹ-ਪੀੜਤਾਂ ਦੀ ਮਦਦ ਕਰਨ- ਉਮਰਾਜ ਧਰਦਿਉ <br/>
Ad Position 24