ਓਠੀਆ, 1 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸੇਵਾ ਕਰ ਰਹੇ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਮਹਾਂਪੁਰਸ਼ ਬਾਬਾ ਕੁਲਬੀਰ ਸਿੰਘ ਲੋਕਾਂ ਨੂੰ ਰਾਹਤ ਦੇਣ ਲਈ ਲੰਗਰ ਲਗਾ ਕੇ ਉਨ੍ਹਾਂ ਦੀ ਸੇਵਾ ਕਰ ਰਹੇ ਅਤੇ ਲੋਕ ਸਭਾ ਹਲਕਾ ਰਾਜਾ ਸਾਂਸੀ ਦੇ ਪਿੰਡ ਚੈਨਪੁਰ ਦੇ ਉੱਘੇ ਸਮਾਜ ਸੇਵੀ ਪ੍ਰੋ. ਸ਼ੇਰ ਸਿੰਘ ਚੈਨਪੁਰ ਵੀ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਹੜ੍ਹ ਪੀੜਤਾਂ ਦੀ ਪੂਰੀ ਮਦਦ ਕਰ ਰਹੇ ਹਨ | ਉਨ੍ਹਾਂ ਵਲੋਂ ਅੱਜ ਆਪਣੀ ਨੇਕ ਕਮਾਈ ਵਿਚੋਂ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ ਵਾਲਿਆਂ ਨੂੰ ਪੰਜਾਹ ਹਾਜ਼ਰ ਰੁਪਏ ਅਤੇ ਸੁੱਕੀ ਰਸਦ ਦੀ ਸੇਵਾ ਕੀਤੀ | ਉਨ੍ਹਾਂ ਸਮਾਜ ਸੇਵੀ ਅਤੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਸੇਵਾ ਵਿਚ ਹਿੱਸਾ ਪਾਉਣ ਤਾਂ ਜੋ ਹੜ੍ਹ ਪੀੜਤਾਂ ਨੂੰ ਕੁਝ ਰਾਹਤ ਮਿਲ ਸਕੇ |
ਸਮਾਜ ਸੇਵੀ ਪ੍ਰੋਫੈਸਰ ਸ਼ੇਰ ਸਿੰਘ ਚੈਨਪੁਰ ਵਾਲੇ ਹੜ੍ਹ ਪੀੜਤਾਂ ਲਈ ਪਾ ਰਹੇ ਅਹਿਮ ਯੋਗਦਾਨ
ਅਜੀਤ ਡੈਸਕ
02-09-2025