25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਤਰੀ ਦੇ ਮਹਾਨ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 02-09-2025

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਤਰੀ ਦੇ ਮਹਾਨ ਕੀਰਤਨ ਸਮਾਗਮ ਦੀਵਾਨ ਹਾਲ, ਬਾਬਾ ਬਕਾਲਾ ਸਾਹਿਬ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ), ਸ਼ਬਦ ਚੌਂਕੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਲੋਂ ਸ਼੍ਰੋਮਣੀ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਕੀਰਤਨ ਦਰਬਾਰ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ) ਵਲੋਂ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਜਸਪ੍ਰੀਤ ਸਿੰਘ ਸੋਨੂੰੁ ਵੀਰ ਜੀ, ਮਾਤਾ ਵਿਪਨਜੀਤ ਕੌਰ ਲੁਧਿਆਣਾ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਪਟੇਲ ਨਗਰ ਦਿੱਲੀ ਵਾਲੇ, ਭਾਈ ਤਨਵੀਰ ਸਿੰਘ ਰੱਬੀ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਦੇ ਜਥਿਆਂ ਨੇ ਕੀਰਤਨ ਰਾਹੀਂ ਅਤੇ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਨੇ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਦਿੱਲੀ ਤੋਂ ਪੁਜੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਐੱਮ. ਪੀ., ਭਾਈ ਅਮਰਜੀਤ ਸਿੰਘ ਪਿੰਕੀ ਦਿੱਲੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਨੇ ਅੱਜ ਦੇ ਇਸ ਮਹਾਨ ਸਮਾਗਮ ਕਰਵਾਉਣ ਲਈ ਜਿੱਥੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ), ਸ਼ਬਦ ਚੌਂਕੀ ਜਥਾ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ ਉੱਦਮ ਦਾ ਧੰਨਵਾਦ ਕੀਤਾ, ਉਥੇ ਵੱਡੀ ਤਾਦਾਦ ਵਿਚ ਪੁਜੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਸੁੱਚਾ ਸਿੰਘ-ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਭੁਪਿੰਦਰ ਸਿੰਘ ਰਾਜੂ ਮਹਿਤਾ, ਭੋਲੂ ਵੀਰ ਜੀ, ਪਾਹੁਲ ਸਿੰਘ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ, ਕੌਂਸਲਰ ਜੈਮਲ ਸਿੰਘ ਭੁੱਲਰ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਜਗਦੀਪ ਸਿੰਘ ਬੁੱਕ ਸੈਲਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ, ਸਰਬਜੀਤ ਸਿੰਘ ਪੱਡਾ, ਜਸਬੀਰ ਸਿੰਘ ਖੱੱਬੇ ਰਾਜਪੂਤਾਂ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਦੇ ਪਾਣੀ 'ਚ ਰੁੜੇ ਮਾਛੀਵਾਹਲਾ ਦੇ ਕਿਸਾਨ ਦੀ 4 ਦਿਨਾਂ ਬਾਅਦ ਮਿਲੀ ਲਾਸ਼ ਅਗਲੀ ਖ਼ਬਰ ਪਿੰਡ ਮੀਰਾਂਕੋਟ ਦੀ ਸਮੁੱਚੀ ਸੰਗਤ ਵਲੋਂ ਹੜ੍ਹ ਪੀੜਤਾਂ ਦੇ ਸਹਿਯੋਗ ਲਈ ਕਬੱਡੀ ਮੈਚ ਕੀਤੇ ਰੱਦ <br/>
Ad Position 24