26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਲਈ ਵੱਡੇ ਪੈਕੇਜ ਦਾ ਐਲਾਨ ਕਰੇ : ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 02-09-2025
ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਓਮਰਾਜ ਸਿੰਘ ਧਰਦਿਓ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਧਿਆਨਪੁਰ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਪ੍ਰਤੀ ਪੂਰਤੀ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸੁਹਿਰਦਤਾ ਦਿਖਾਉਂਦੇ ਹੋਏ ਵੱਡੇ ਪੱਧਰ 'ਤੇ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ, ਕਿਉਂਕਿ ਹੜ੍ਹਾਂ ਨਾਲ ਪੰਜਾਬ ਵਿਚ ਵੱਸਦੇ ਕਿਸਾਨ ਮਜ਼ਦੂਰ ਅਤੇ ਇਲਾਕੇ ਦੇ ਲੋਕਾਂ ਦਾ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ | ਇਸ ਨੁਕਸਾਨ ਦੀ ਪ੍ਰਤੀ ਪੂਰਤੀ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸੁਹਿਰਦਤਾ ਦਿਖਾਉਂਦੇ ਹੋਏ ਜਲਦੀ ਵੱਡੇ ਪੈਕੇਜ ਦਾ ਐਲਾਨ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਮਹਿਸੂਸ ਕਰਵਾਉਣੀ ਚਾਹੀਦੀ ਹੈ, ਤਾਂ ਕਿ ਉਨ੍ਹਾਂ ਦਾ ਮਨੋਬਲ ਨਾ ਡਿੱਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਸਾਬਕਾ ਵਿਧਾਇਕ ਮੀਰਾਂਕੋਟ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਸਿੱਕੀ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਨੂੰ ਮਦਦ ਦਾ ਭਰੋਸਾ-ਪੱਖੋਕੇ
Ad Position 24