26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਸਾਬਕਾ ਵਿਧਾਇਕ ਮੀਰਾਂਕੋਟ <br/>

Ad Position 21
No active advertisement
ਅਜੀਤ ਡੈਸਕ 02-09-2025
ਰਾਜਾਸਾਂਸੀ, 1 ਸਤੰਬਰ (ਹਰਦੀਪ ਸਿੰਘ ਖੀਵਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਬਣੀ ਪੰਜ ਮੈਂਬਰੀ ਕਮੇਟੀ ਵਲੋਂ ਨਵੀਂ ਭਰਤੀ ਤੋਂ ਬਾਅਦ ਹੋਂਦ ਵਿਚ ਆਏ ਨਵੇਂ ਅਕਾਲੀ ਦਲ ਦੇ ਆਗੂ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਨੇ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਹੀ ਪੰਜਾਬ ਦੇ ਹਰ ਦੁੱਖ ਨੂੰ ਆਪਣਾ ਸਮਝ ਕੇ ਅੱਗੇ ਵਧਿਆ ਹੈ ਅਤੇ ਹੁਣ ਵੀ ਜਿੰਨੀ ਹੋ ਸਕੀ ਹੜ੍ਹ ਪੀੜਿਤ ਪਰਿਵਾਰਾਂ ਦੀ ਮਦਦ ਕਰੇਗਾ | ਉਨ੍ਹਾਂ ਕਿਹਾ ਕਿ ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿਚ ਪੈ ਰਹੇ ਭਾਰੀ ਮੀਂਹ ਅਤੇ ਫਟ ਰਹੇ ਬੱਦਲਾਂ ਕਾਰਨ ਪੰਜਾਬ ਦਰਿਆਵਾਂ ਵਿਚ ਆਏ ਹੜ੍ਹਾਂ ਨੇ ਪੰਜਾਬ ਵਿਚ ਤਬਾਹੀ ਮਚਾਈ ਹੋਈ ਹੈ | ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ ਜਦਕਿ ਝੋਨਾ, ਬਾਸਮਤੀ, ਗੰਨਾ ਅਤੇ ਪਸ਼ੂਆਂ ਦੇ ਪੱਠੇ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੋਏ ਵੱਡੇ ਨੁਕਸਾਨ ਨੂੰ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਅਤੇ ਕੋਈ ਰਾਹਤ ਪੈਕੇਜ ਦੇਵੇ, ਤਾਂ ਜੋ ਕੁਝ ਨਾ ਕੁਝ ਉਨ੍ਹਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਅਗਾਊਾ ਪ੍ਰਬੰਧ ਕਰਨ ਵਿਚ ਨਾਕਾਮ ਰਹੀ, ਉੱਥੇ ਹੜ੍ਹ ਆਉਣ ਉਪਰੰਤ ਠੋਸ ਕਦਮ ਚੁੱਕਣ ਵਿਚ ਅਸਮਰਥ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਤੁਰੰਤ ਪੰਜਾਬ ਨੂੰ ਇਕ ਹਜ਼ਾਰ ਕਰੋੜ ਦਾ ਹੜ੍ਹ ਰਾਹਤ ਪੈਕਜ ਦੇਵੇ-ਰਾਜਾ ਲਦੇਹ <br/> ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਲਈ ਵੱਡੇ ਪੈਕੇਜ ਦਾ ਐਲਾਨ ਕਰੇ : ਕਿਸਾਨ ਆਗੂ <br/>
Ad Position 24