26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹਾਂ 'ਚ ਘਿਰੇ ਲੋਕਾਂ ਦੀ ਸਹਾਇਤਾ ਕਰਨ 'ਚ ਕੇਂਦਰ ਤੇ ਪੰਜਾਬ ਸਰਕਾਰ ਨਾਕਾਮ ਰਹੀ-ਰਣੀਕੇ <br/>

Ad Position 21
No active advertisement
ਅਜੀਤ ਡੈਸਕ 02-09-2025
ਅਟਾਰੀ, (ਅੰਮਿ੍ਤਸਰ), 1 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੰਜਾਬ ਅੰਦਰ ਪਿਛਲੇ ਦਿਨਾਂ ਤੋਂ ਆਈ ਕੁਦਰਤੀ ਕਰੋਪੀ ਹੜ੍ਹਾਂ ਦੇ ਪਾਣੀਆਂ 'ਚ ਆਪਣੇ ਛੋਟੇ ਛੋਟੇ ਬੱਚਿਆਂ ਤੇ ਬਜ਼ੁਰਗਾਂ ਨਾਲ ਘਿਰੇ ਕਿਸਾਨ, ਮਜ਼ਦੂਰ ਤੇ ਆਮ ਲੋਕਾਂ ਨੂੰ ਅਜੇ ਵੀ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਜਿਸ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਇਨ੍ਹਾਂ ਲੋਕਾਂ ਦੀ ਸਾਰ ਲੈਣ ਵਿਚ ਹੇਠਲੇ ਪੱਧਰ ਤੋਂ ਨਾਕਾਮ ਰਹੀ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਤੇ ਅਨੁਸੂਚਿਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ ਨੇ ਅਜੀਤ ਨਾਲ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਹੇ | ਜਥੇ. ਰਣੀਕੇ ਨੇ ਕਿਹਾ ਕਿ ਕੁਦਰਤੀ ਆਫਤ ਜੋ ਪੰਜਾਬ ਦੇ ਕਰੀਬ ਸੱਤ ਜ਼ਿਲਿ੍ਹਆਂ ਦੇ ਅਨੇਕਾਂ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦੇ ਪਾਣੀ ਕਾਰਨ ਆਈ ਹੈ, ਉਸ 'ਚ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ, ਰਣੀਕੇ ਤੇ ਖਾਪੜਖੇੜੀ ਨੇ ਕਿਹਾ ਕਿ ਪੰਜਾਬ ਤੋਂ ਇਲਾਵਾ ਬਾਹਰ ਦੇ ਕਿਸੇ ਹੋਰ ਸੂਬਿਆਂ ਵਿਚ ਜਦੋਂ ਵੀ ਕੋਈ ਇਹੋ ਜਿਹੀ ਕੁਦਰਤੀ ਆਫਤ ਆਉਂਦੀ ਹੈ ਤਾਂ ਉਸੇ ਟਾਈਮ ਹੀ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਜਾਂ ਉਥੋਂ ਦੀ ਸਰਕਾਰ ਦੇ ਨੁਮਾਇੰਦੇ ਹਰ ਇਕ ਲੋਕਾਂ ਤੱਕ ਪਹੁੰਚ ਕਰਦੇ ਹਨ, ਮਗਰ ਪੰਜਾਬ ਅੰਦਰ ਆਈ ਇਸ ਭਿਆਨਕ ਆਫਤ ਦੇ ਹੱਕ ਵਿਚ ਨਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਨਾ ਹੀ ਦੇਸ਼ ਦੇ ਗ੍ਰਹਿ ਮੰਤਰੀ ਜਾਂ ਸੂਬਾ ਸਰਕਾਰ ਵਲੋਂ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਈ ਇਸ ਹੜ੍ਹਾਂ ਦੀ ਆਫਤ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਮਹਾਂਪੁਰਸ਼, ਐਨਆਰਆਈ ਵੀਰ ਤੇ ਹੋਰ ਧਾਰਮਿਕ ਜਥੇਬੰਦੀਆਂ ਵਲੋਂ ਹੜਾਂ ਦੇ ਪਾਣੀਆਂ ਵਿਚ ਘਿਰੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜੋ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਘਟੀਆ ਕਾਰੁਜ਼ਗਾਰੀ ਇਹ ਵੀ ਸਾਬਤ ਹੋ ਰਹੀ ਹੈ ਕਿ ਅਜੇ ਤੱਕ ਨਾ ਤੇ ਪਾਣੀਆਂ 'ਚ ਘਿਰੇ ਪਿੰਡਾਂ ਲਈ ਵਿਸ਼ੇਸ਼ ਗਿਰਦਾਵਰੀ ਅਤੇ ਨਾ ਹੀ ਕੇਂਦਰ ਤੋਂ ਕੋਈ ਰਾਹਤ ਫੰਡ ਦੀ ਮੰਗ ਨਹੀਂ ਕੀਤੀ, ਜਿੱਥੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਸਰਕਾਰ ਦੀ ਮਣਸ਼ਾ ਪੰਜਾਬ ਦੇ ਪਾਣੀਆਂ ਵਿਚ ਘਿਰੇ ਲੋਕਾਂ ਨੂੰ ਬਚਾਉਣ ਲਈ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਚਾਰਾ ਅਤੇ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਕੇਂਦਰ ਸਰਕਾਰ ਤੁਰੰਤ ਪੰਜਾਬ ਨੂੰ ਇਕ ਹਜ਼ਾਰ ਕਰੋੜ ਦਾ ਹੜ੍ਹ ਰਾਹਤ ਪੈਕਜ ਦੇਵੇ-ਰਾਜਾ ਲਦੇਹ <br/>
Ad Position 24