26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਰਾਵੀ ਦਰਿਆ 'ਚ ਪਾਣੀ ਘਟਣ ਕਾਰਨ ਅਜਨਾਲਾ ਵਾਸੀਆਂ ਨੂੰ ਮਿਲੀ ਰਾਹਤ

Ad Position 21
No active advertisement
ਅਜੀਤ ਡੈਸਕ 02-09-2025
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਾੜੀ ਖੇਤਰਾਂ 'ਚ ਭਾਰੀ ਬਾਰਸ਼ਾਂ ਕਾਰਨ 28 ਅਗਸਤ ਨੂੰ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਰਾਵੀ ਦਰਿਆ ਵਿਚ ਆਏ ਹੜ੍ਹਾਂ ਕਾਰਨ ਅਜਨਾਲਾ ਦੇ ਵੀ ਕਈ ਪਿੰਡ ਹੜ੍ਹਾਂ ਦੀ ਲਪੇਟ ਵਿਚ ਆਏ ਹਨ, ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ | ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਅਜਨਾਲਾ ਤੋਂ ਰਾਹਤ ਦੀ ਖ਼ਬਰ ਆਈ ਹੈ, ਅਜਨਾਲਾ ਸ਼ਹਿਰ ਸਮੇਤ ਨਾਲ ਲੱਗਦੇ ਪਿੰਡਾਂ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਉਧਰ ਹੜ੍ਹਾਂ ਕਾਰਨ ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਸਪਲਾਈ ਠੱਪ ਹੋ ਜਾਣ ਕਾਰਨ ਵੀ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲਗਾਤਾਰ ਬਿਜਲੀ ਸਪਲਾਈ ਬੰਦ ਰਹਿਣ ਨਾਲ ਸਬਮਰਸੀਬਲ ਮੋਟਰਾਂ ਚੱਲਣ ਨਾ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ | ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਤ ਸਮਗਰੀ ਨਾਲ ਦਿੱਤੇ ਜਾ ਰਹੇ ਪਾਣੀ ਪੀ ਲੋਕ ਸਮਾਂ ਲੰਘਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਧਾਲੀਵਾਲ ਵਲੋਂ ਹੜ੍ਹਾਂ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਨੇ ਹੜ੍ਹ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ <br/>
Ad Position 24