26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਧਾਲੀਵਾਲ ਵਲੋਂ ਹੜ੍ਹਾਂ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 02-09-2025
ਅਜਨਾਲਾ/ਗੱਗੋਮਾਹਲ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਹਲਕਾ ਅਜਨਾਲਾ ਦੇ ਵਿਧਾਇਕ ਸਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਦੇ ਪਿੰਡ ਪੈੜੇਵਾਲ ਵਿਖੇ ਪਹੁੰਚ ਕੇ ਨੌਜਵਾਨ ਹਰਜੋਤ ਸਿੰਘ, ਜਿਸ ਦੀ ਕੁੱਝ ਦਿਨ ਪਹਿਲਾਂ ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ | ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫ਼ੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਾਡੀ ਸਰਕਾਰ ਹੜ੍ਹ ਪ੍ਰਭਾਵਿਤ ਹਰੇਕ ਪਰਿਵਾਰ ਦੇ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਕੁਦਰਤ ਦੇ ਕਹਿਰ ਅੱਗੇ ਕਿਸੇ ਦਾ ਜ਼ੋਰ ਨਹੀਂ ਪਰ ਜੋ ਕੁੱਝ ਹੋ ਗਿਆ ਹੈ, ਉਨ੍ਹਾਂ ਪਰਿਵਾਰਾਂ ਦੀ ਬਾਂਹ ਫੜਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ | ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ ਪੈੜੇਵਾਲ,, ਸਾਬਕਾ ਸਰਪੰਚ ਕਾਬਲ ਸਿੰਘ ਪਛੀਆ ਅਤੇ ਜਰਮਨਜੀਤ ਸਿੰਘ ਤੇੜੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਨੇ ਸੱਤਿਆਮ ਇੰਸਟੀਚਿਊਟ, ਰਾਮ ਤੀਰਥ ਵਿਖੇ ਸਮਾਜ ਸੇਵਾ ਪ੍ਰਾਜੈਕਟ ਕਰਵਾਏ ਅਗਲੀ ਖ਼ਬਰ ਰਾਵੀ ਦਰਿਆ 'ਚ ਪਾਣੀ ਘਟਣ ਕਾਰਨ ਅਜਨਾਲਾ ਵਾਸੀਆਂ ਨੂੰ ਮਿਲੀ ਰਾਹਤ
Ad Position 24