28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਔਖੀ ਘੜੀ ਵੇਲੇ ਕੋਈ ਘਾਟ ਨਹੀਂ ਆਉਣ ਦੇਵਾਂਗਾ ਪੰਜਾਬ ਨੂੰ -ਡਾ. ਉਬਰਾਏ <br/>

Ad Position 21
No active advertisement
ਡਾ. ਉਬਰਾਏ ਦੀ ਸੇਵਾ ਤੇ ਸਮਰਪਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ-ਧਾਲੀਵਾਲ, ਈ. ਟੀ. ਓ.<br/> 03-09-2025

ਅਜਨਾਲਾ, ਚਮਿਆਰੀ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਅੰਮਿ੍ਤਸਰ ਜ਼ਿਲ੍ਹੇ ਦਾ ਦੌਰਾ ਕਰਨ ਦੌਰਾਨ ਐਲਾਨ ਕੀਤਾ ਗਿਆ ਕਿ ਇਸ ਔਖੀ ਘੜੀ ਵਿਚ ਉਹ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਵੱਡੇ ਪੱਧਰ 'ਤੇ ਸੁੱਕਾ ਰਾਸ਼ਨ, ਪਸ਼ੂਆਂ ਦਾ ਚਾਰਾ, ਦਵਾਈਆਂ ਤੇ ਹੋਰ ਲੋੜੀਂਦਾ ਸਾਮਾਨ ਨਿਰੰਤਰ ਵੰਡ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਗਲੇ ਪੜਾਅ ਦੌਰਾਨ ਪਾਣੀ ਲਹਿ ਜਾਣ ਉਪਰੰਤ ਫ਼ੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਦਵਾਈਆਂ ਤੇ ਡਾਕਟਰਾਂ ਦੀਆਂ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਇਸ ਵੱਡੇ ਉਪਰਾਲੇ ਲਈ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਉਬਰਾਏ ਦੀ ਹਰ ਸੰਕਟ ਸਮੇਂ ਨਿਭਾਈ ਜਾਣ ਵਾਲੀ ਸੇਵਾ ਤੇ ਸਮਰਪਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ | ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਸੀਨੀਅਰ ਟਰੱਸਟੀ ਗੁਰਜੀਤ ਸਿੰਘ ਉਬਰਾਏ, ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਲਾਡੀ, ਜਨ. ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਇੰਜ. ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਕੰਬੋਜ਼ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ-ਰਾਣਾ ਰਣਬੀਰ ਸਿੰਘ ਲੋਪੋਕੇ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਫਾਦਰਾਂ ਦੀਆਂ ਟੀਮਾਂ ਗਠਿਤ <br/>
Ad Position 24