28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ-ਰਾਣਾ ਰਣਬੀਰ ਸਿੰਘ ਲੋਪੋਕੇ

Ad Position 21
No active advertisement
ਅਜੀਤ ਡੈਸਕ 03-09-2025

ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਆਏ ਹੜ੍ਹਾਂ ਨੇ ਸਰਹੱਦੀ ਇਲਾਕੇ ਦੇ ਕਿਸਾਨਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਦੀ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਉਨ੍ਹਾਂ ਦੀ ਜੋ ਵੀ ਮਦਦ ਹੈ ਉਹ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਮਹਿੰਗੇ ਮੁੱਲ 'ਤੇ ਜ਼ਮੀਨਾਂ ਠੇਕੇ 'ਤੇ ਲੈ ਕੇ ਭਾਰੀ ਮਿਹਨਤ ਮੁਸ਼ੱਕਤ ਕਰਕੇ ਆਪਣੀ ਝੋਨੇ ਦੀ ਫ਼ਸਲ ਦੀ ਬਿਜਾਈ ਕੀਤੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਕੁਦਰਤ ਦੀ ਕਰੋਪੀ ਨੇ ਉਨ੍ਹਾਂ 'ਤੇ ਐਸਾ ਕਹਿਰ ਢਾਇਆ ਕਿ ਕਿਸਾਨਾਂ ਨੂੰ ਝੰਬ ਕੇ ਰੱਖ ਦਿੱਤਾ | ਉਨ੍ਹਾਂ ਹੜ੍ਹ ਪੀੜਤਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਨਾਲ ਚਟਾਨ ਵਾਂਗ ਖੜੇ੍ਹ ਹਨ |

Ad Position 22
No active advertisement
ਪਿਛਲੀ ਖ਼ਬਰ ਇੰਸ: ਸੋਹਣ ਸਿੰਘ ਬੱਲ ਸਠਿਆਲਾ ਨੂੰ ਸ਼ਰਧਾਂਜਲੀਆ ਭੇਟ ਅਗਲੀ ਖ਼ਬਰ ਔਖੀ ਘੜੀ ਵੇਲੇ ਕੋਈ ਘਾਟ ਨਹੀਂ ਆਉਣ ਦੇਵਾਂਗਾ ਪੰਜਾਬ ਨੂੰ -ਡਾ. ਉਬਰਾਏ <br/>
Ad Position 24