ਜੰਡਿਆਲਾ ਗੁਰੂ, 2 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਤੋਂ ਹੜ੍ਹ ਪਰਿਵਾਰਾਂ ਦੀ ਮਦਦ ਲਈ 25 ਟਰਾਲੀਆਂ, 10 ਛੋਟੇ ਹਾਥੀ ਅਤੇ ਹੋਰ ਵਾਹਨਾਂ ਸਮੇਤ ਰਾਹਤ ਸਮੱਗਰੀ ਲੈ ਕੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਹੋਏ | ਰਵਾਨਾ ਹੋਣ ਸਮੇਂ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ | ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਬੋਰਡ ਮੈਂਬਰ ਸ੍ਰੀ ਨਰੇਸ਼ ਪਾਠਕ, ਚੇਅਰਮੈਨ ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਈ. ਟੀ. ਓ. ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਜੰਡਿਆਲਾ ਤੋਂ ਅਜਨਾਲਾ ਲਈ ਹੋਏ ਰਵਾਨਾ <br/>
ਅਜੀਤ ਡੈਸਕ
03-09-2025