ਅਜਨਾਲਾ 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਜਨਾਲਾ ਵਿਖੇ ਹਰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਆਸ਼ਾ ਵਰਕਰਾਂ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਇਸ ਔਖੀ ਘੜੀ ਵਿਚ ਲੋਕਾਂ ਨੂੰ ਹਰ ਘਰ ਤੱਕ ਪਹੁੰਚ ਕਰਨ ਅਤੇ ਲੋੜੀਂਦੀ ਸੇਵਾਵਾਂ ਪਹੁੰਚਾਉਣ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਅਜਨਾਲਾ ਹਲਕੇ ਦੇ ਐੱਮ.ਐੱਲ.ਏ. ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ | ਜਿਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਦੀ ਹਾਲਤ ਅਤੇ ਲੋੜੀਂਦੀ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪਿੰਡ ਬੇਦੀ ਛੰਨਾ ਵਿਖੇ ਪਹੁੰਚ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਜਾ ਕੇ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ | ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ | ਇਸ ਮੌਕੇ ਸਿਵਲ ਸਰਜਨ ਡਾ. ਸਵਰਨਜੀਤ ਸਿੰਘ ਧਵਨ, ਪਿ੍ੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ, ਐੱਮ. ਐੱਸ. ਡਾ. ਕਰਮਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਤੋਂ ਇਲਾਵਾ, ਹੋਰ ਡਾਕਟਰ ਅਤੇ ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਬਲਜਿੰਦਰ ਸਿੰਘ ਮਾਹਲ, ਐੱਸ. ਐੱਮ. ਓ. ਸ਼ਾਲੂ ਅਗਰਵਾਲ ਵੀ ਹਾਜ਼ਰ ਸਨ |