ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਉਪਰੰਤ ਹੜ੍ਹ ਰਾਹਤ ਕੈਂਪ ਚਮਿਆਰੀ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਵਿਸਥਾਰ ਵਿਚ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਅਜਨਾਲਾ ਰਮਦਾਸ ਮੁੱਖ ਮਾਰਗ 'ਤੇ ਬਣਾਏ ਹਾਈਵੇ ਵਿਚ ਪੁਲੀਆਂ ਨਾ ਪਾਏ ਜਾਣ ਕਾਰਨ ਇਕ ਪਾਸੇ ਤੋਂ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ, ਜਿਸ ਕਾਰਨ ਪਾਣੀ ਵਿਚ ਡੁੱਬੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਚੇਅਰਮੈਨ ਬਲਜੀਤ ਸਿੰਘ ਚਮਿਆਰੀ, ਸਾਬਕਾ ਚੇਅਰ ਪ੍ਰਧਾਨ ਗੁਰਵਿੰਦਰ ਸਿੰਘ ਮੁਕਾਮ ਅਤੇ ਵਿਜੇ ਸਰੀਨ ਅਜਨਾਲਾ ਆਦਿ ਹਾਜ਼ਰ ਸਨ |