28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਇਨਸਾਨਾਂ ਅਤੇ ਪਸ਼ੂਆਂ ਦੇ ਮਿ੍ਤਕ ਸਰੀਰ ਮਿਲਣਾ ਪੰਜਾਬ ਵਾਸਤੇ ਇਕ ਭਿਆਨਕ ਮੰਜਰ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 03-09-2025
ਚਮਿਆਰੀ/ਅਜਨਾਲਾ, 2 ਸਤੰਬਰ (ਜਗਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਅਜਨਾਲਾ ਨੇੜਲੇ ਪਿੰਡ ਲਖੂਵਾਲ ਵਿਖੇ ਹੜ੍ਹ ਪੀੜਤ ਲੋੜਵੰਦ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਵੰਡਣ ਵਿਸ਼ੇਸ਼ ਤੌਰ 'ਤੇ ਹੈੱਡ ਗ੍ਰੰਥੀ ਸੱਚਖੰਡ ਸੀ੍ਰ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਪਹੁੰਚੇ | ਇਸ ਉਪਰੰਤ ਗਿਆਨੀ ਰਘਬੀਰ ਸਿੰਘ ਰਾਹਤ ਕੈਂਪ ਚਮਿਆਰੀ ਵਿਖੇ ਪਹੁੰਚਣ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਵੀ ਦਰਿਆ ਦੀ ਮਾਰ ਹੇਠ ਆਏ ਅਜਨਾਲਾ ਹਲਕੇ ਦੇ ਪਿੰਡਾਂ ਵਿਚ ਫਸਲਾਂ, ਘਰ, ਪਸ਼ੂ, ਕਾਰੋਬਾਰ ਤਕਰੀਬਨ 80 ਫੀਸਦੀ ਖੇਤੀ ਰਕਬਾ ਤਬਾਹ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਇਨਸਾਨਾਂ ਅਤੇ ਪਸ਼ੂਆਂ ਦੇ ਮਿ੍ਤਕ ਸਰੀਰ ਮਿਲਣਾ ਪੰਜਾਬ ਵਾਸਤੇ ਇੱਕ ਭਿਆਨਕ ਮੰਜਰ ਹੈ | ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਦੀ ਔਖੀ ਘੜੀ ਵਿਚ ਬਾਂਹ ਫੜਨ | | ਇਸੇ ਦੌਰਾਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈਕੇ ਚਮਿਆਰੀ ਵਿਖੇ ਪਹੁੰਚੇ | ਜਥੇ: ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਲਈ ਸਰਕਾਰਾਂ ਵੱਡਾ ਸਾਰਾ ਰਾਹਤ ਪੈਕਜ ਦੇਣ | ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਇੰਦਰਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਸਪਾ ਪ੍ਰਧਾਨ ਕਰੀਮਪੁਰੀ ਨੇ ਡਾ. ਬੇਰਸ਼ਾ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਬੋਨੀ ਅਜਨਾਲਾ ਵਲੋਂ ਰਾਜਪਾਲ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ
Ad Position 24