ਜਗਦੇਵ ਕਲਾਂ, 2 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਲਸ਼ਕਰੀ ਨੰਗਲ ਵਿਖੇ ਬਾਬਾ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨਾਂ ਭਾਈ ਨਿਰਮਲ ਸਿੰਘ ਕਵੀਸ਼ਰੀ ਜਥਾ ਅਤੇ ਭਾਈ ਅਰਜਨਬੀਰ ਸਿੰਘ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਆਏ ਹੋਏ ਜਥਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਬਾਬਾ ਗੁਰਵਿੰਦਰ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ, ਹਰਵੰਤ ਸਿੰਘ, ਦਲਬੀਰ ਸਿੰਘ, ਬਿਕਰਮਜੀਤ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਕਰਨਬੀਰ ਸਿੰਘ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |