29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ-ਗਾਂਧੀ ਨਿਬਰਵਿੰਡ

Ad Position 21
No active advertisement
ਅਜੀਤ ਡੈਸਕ 03-09-2025
ਮੱਤੇਵਾਲ, 2 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਯੂਥ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ ਨਿਬਰਵਿੰਡ ਵਲੋਂ ਅੱਜ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਲਿਜਾਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਲਕਾ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਦੀ ਅਗਵਾਈ ਹੇਠ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰ ਰਹੇ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਕੇ ਰਾਹਤ ਕਾਰਜਾਂ ਵਿਚ ਵੱਧ ਚੜ ਕੇ ਸੇਵਾ ਕੀਤੀ ਜਾ ਰਹੀ ਹੈ ਤੇ ਲੋੜਵੰਦ ਪਰਿਵਾਰਾਂ ਨੂੰ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਹੜ ਪੀੜਤਾਂ ਵਾਸਤੇ ਲੰਗਰ, ਸੁੱਕੀ ਰਸਦ, ਪਾਣੀ, ਪਸ਼ੂਆਂ ਦਾ ਚਾਰਾ ਆਦਿ ਟਰੈਕਟਰ ਟਰਾਲੀਆਂ ਰਾਹੀਂ ਭੇਜਿਆ ਜਾ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਕੋਈ ਉਪਰਾਲਾ ਨਹੀਂ ਕੀਤਾ, ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਕਿਧਰੇ ਵੀ ਨਜ਼ਰ ਆ ਰਿਹਾ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਦਿਨ ਰਾਤ ਡੱਟ ਕੇ ਖੜ੍ਹਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਜਸਤਰਵਾਲ ਅਤੇ ਉਮਰਪੁਰਾ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬੀਆਂ <br/> ਅਗਲੀ ਖ਼ਬਰ ਏ. ਆਈ. ਜੀ. ਰਣਬੀਰ ਸਿੰਘ ਵਲੋਂ 40 ਸਾਲ ਬਾਅਦ ਪੁਰਾਣੇ ਸਾਥੀ ਵਿਦਿਆਰਥੀਆਂ ਨਾਲ ਕੀਤਾ ਮੇਲ-ਮਿਲਾਪ <br/>
Ad Position 24