ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਲੋਕਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਰਹੀਆਂ ਹਨ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜਸਤਰਵਾਲ ਉਮਰਪੁਰਾ ਸਵੇ ਇੰਨਾ ਪਾਣੀ ਆ ਗਿਆ ਕਿ ਜਸਤਰਵਾਲ, ਉਮਰਪੁਰਾ ਕੜਿਆਲ ਅਤੇ ਛੀਨਾ ਕਰਮ ਸਿੰਘ ਦੇ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ | ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਵੇ ਵਿਚ ਸਾਡੀਆਂ ਪੈਲੀਆਂ ਨੀਵੀਂਆਂ ਹੋਣ ਕਾਰਨ ਸਾਡਾ ਬਹੁਤ ਨੁਕਸਾਨ ਹੋਇਆ ਹੈ |