29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਦੀ ਸਾਰ ਲਈ ਸਰਹੱਦੀ ਪਿੰਡਾਂ ਵਿਚ ਹੜ੍ਹ ਪੀੜਤਾਂ ਨੂੰ ਰਾਸ਼ਨ ਵੰਡਿਆ <br/>

Ad Position 21
No active advertisement
ਅਜੀਤ ਡੈਸਕ 03-09-2025
ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਸਰਹੱਦੀ ਇਲਾਕੇ ਦੇ ਪਿੰਡਾਂ ਵਿਚ ਪਿੰਡ ਵਾਸੀਆਂ ਦਾ ਬਹੁਤ ਮੰਦਾ ਹਾਲ ਹੋ ਰਿਹਾ ਹੈ | ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵਲੋਂ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡੇ ਵਲੋਂ ਸਰਹੱਦੀ ਪਿੰਡ ਭਿੰਡੀ ਔਲਖ, ਤੱਲੇ, ਸ਼ਾਹਪੁਰ, ਭਲੋਟ, ਖੱਸੂਪੁਰੇ, ਜਸਤਰਵਾਲ, ਉਮਰਪੁਰਾ ਪਿੰਡਾਂ ਵਿਚ ਜਾ ਕੇ ਹੜ ਪੀੜਤਾਂ ਨੂੰ ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਤੇ ਸਾਬਕਾ ਸਰਪੰਚ ਤੇਜਇਕਬਾਲ ਸਿੰਘ ਮੁਹਾਰ, ਸਾਬਕਾ ਸਰਪੰਚ ਜਸਵਿੰਦਰ ਸਿੰਘ ਉਮਰਪੁਰਾ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਗੁਰਮੇਜ ਸਿੰਘ ਮੈਤਲਾ, ਸ਼ਰਨਜੀਤ ਸਿੰਘ ਲੋਪੋਕੇ, ਅਕਾਲੀ ਆਗੂ ਦਲੀਪ ਸਿੰਘ ਭੰਬੀਰਾ, ਸੁੱਖ ਮਿਆਦੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਵਿਧਾਇਕ ਟੌਂਗ ਵਲੋਂ ਨਿੱਘਾ ਸਵਾਗਤ <br/> ਅਗਲੀ ਖ਼ਬਰ ਪਿੰਡ ਭੀਲੋਵਾਲ ਤੋਂ ਨੌਜਵਾਨਾਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ <br/>
Ad Position 24