29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਂਗਰਸ ਪਾਰਟੀ ਹਰ ਸਮੇਂ ਹਾਜ਼ਰ-ਸੱਚਰ <br/>

Ad Position 21
No active advertisement
ਅਜੀਤ ਡੈਸਕ 03-09-2025
ਮੱਤੇਵਾਲ, 2 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ ਓਥੇ ਸਾਡੇ ਸਰਹੱਦੀ ਜ਼ਿਲਿ੍ਹਆਂ ਤੇ ਇਲਾਕਿਆਂ ਵਿਚ ਪਾਣੀ ਨੇ ਕੋਹਰਾਮ ਮਚਾਇਆ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਬਲਕਾਰ ਸਿੰਘ ਬੋਪਾਰਾਏ ਦੇ ਗ੍ਰਹਿ ਵਿਖੇ ਇਸ ਸੰਬੰਧੀ ਹੋਈ ਇਕੱਤਰਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਸੱਚਰ ਨੇ ਕਿਹਾ ਕਿ ਹਲਕਾ ਮਜੀਠਾ ਤੋਂ ਸਮੂਹ ਕਾਂਗਰਸੀ ਵਰਕਰ ਹੜ੍ਹ ਪੀੜਤਾਂ ਲਈ ਲੋੜੀਂਦਾ ਸਾਮਾਨ ਲੈ ਕੇ ਜਾਣਗੇ ਤੇ ਪੀੜਤਾਂ ਦੀ ਮਦਦ ਲਈ ਕਾਂਗਰਸ ਪਾਰਟੀ ਹਰ ਸਮੇਂ ਹਾਜ਼ਰ ਹੈ | ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਕਾਜੀਕੋਟ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ, ਝਿਲਮਿਲ ਸਿੰਘ ਬਾਠ, ਤਜਿੰਦਰ ਸਿੰਘ ਤਰਫਾਨ, ਪਰਮਜੀਤ ਸਿੰਘ ਭੇਏਵਾਲ, ਸੁੱਖਬੀਰ ਸਿੰਘ ਬੋਪਾਰਾਏ, ਰਣਜੀਤ ਸਿੰਘ ਚੋਗਾਵਾਂ, ਜਗਦੇਵ ਸਿੰਘ ਚੋਗਾਵਾਂ, ਸੁਲੱਖਣ ਸਿੰਘ ਕੱਥੂਨੰਗਲ, ਡਾ. ਮੋਹਨ ਸਿੰਘ, ਹਰਜੀਤ ਸਿੰਘ ਨਵਾਂ ਤਨੇਲ , ਜਰਮਨਜੀਤ ਸਿੰਘ ਖਿੱਦੋਵਾਲੀ, ਸੋਨੀ ਭੋਏਵਾਲ ਤੇ ਹੋਰ ਵੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਾਲੀ ਮਦਦ ਲਈ ਸੰਗਤਾਂ ਵੱਧ ਤੋਂ ਵੱਧ ਯੋਗਦਾਨ ਪਾਉਣ-ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲੇ <br/> ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰ...
Ad Position 24