29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਬੁੱਢਾ ਦਰਿਆ ਤੇ ਸੱਕੀ ਨਾਲੇ ਦਾ ਪਾਣੀ ਕਹਿਰ ਮਚਾਉਣ ਲੱਗੇ <br/>

Ad Position 21
No active advertisement
ਅਜੀਤ ਡੈਸਕ 03-09-2025
ਚੋਗਾਵਾਂ, 2 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡਾਂ ਵਿਚ ਰਾਵੀ ਦਰਿਆ, ਬੁੱਢਾ ਦਰਿਆ ਅਤੇ ਸੱਕੇ ਨਾਲੇ ਦੇ ਪਾਣੀ ਨੇ ਕਹਿਰ ਮਚਾਇਆ ਹੋਇਆ ਹੈ | ਬੇਟ ਇਲਾਕੇ ਦੀਆਂ ਸੜਕਾਂ ਤੇ ਫਸਲਾਂ ਪਾਣੀ ਵਿਚ ਡੁੱਬ ਗਈਆਂ ਹਨ | ਮੌਹਲੇਕੇ ਬਿਜਲੀ ਘਰ ਵਿਚ ਪਾਣੀ ਆਉਣ ਨਾਲ ਸਾਰੇ ਇਲਾਕੇ ਦੀ ਬਿਜਲੀ ਬੰਦ ਹੋਣ ਦਾ ਖਦਸ਼ਾ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ ਨੇ ਆਪਣੀ ਟੀਮ ਨਾਲ ਪ੍ਰਭਾਵਿਤ ਖੇਤਰ ਮੌਹਲੇਕੇ, ਡੱਗਤੂਤ, ਲੋਧੀਗੁੱਜਰ, ਭੱਗੂਪੁਰ ਬੇਟ/ਉਤਾੜ ਆਦਿ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਨਾਲ ਇਨ੍ਹਾਂ ਪਿੰਡਾਂ ਦੀ ਹਜ਼ਾਰਾਂ ਏਕੜ ਜ਼ਮੀਨ ਖੜੀ ਝੋਨਾ ਕਮਾਦ ਤੇ ਹਰੇ ਚਾਰੇ ਦੀਆਂ ਫ਼ਸਲਾਂ ਪਾਣੀ 'ਚ ਬੁਰੀ ਤਰ੍ਹਾਂ ਡੁੱਬ ਕੇ ਬਰਬਾਦ ਹੋ ਗਈਆਂ ਹਨ | ਮੁਜੱਫਰਪੁਰ ਵਿਖੇ ਪਾਣੀ ਦੀ ਮਾਰ ਹੇਠ ਆਉਣ ਨਾਲ ਇਕ ਘਰ ਢਹਿ ਢੇਰੀ ਹੋ ਗਿਆ | ਸਾਮਾਨ ਦਾ ਕਾਫੀ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫਤ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਨਾਲ ਖੜਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਡੇਢ ਲੱਖ ਦਾ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਿਲ ਖੋਲ੍ਹ ਕੇ ਹੜ੍ਹ ਪੀੜਤਾਂ ਦੀ ਕਰ ਰਿਹਾ ਮਦਦ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਅਗਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਹੜ੍ਹ ਪੀੜਤਾਂ ਲਈ ਦਵਾਈਆਂ ਵਾਲੀ ਗੱਡੀ ਭੇਜੀ <br/>
Ad Position 24