29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੜ੍ਹਾਂ ਦੌਰਾਨ ਲੋਕਾਂ ਨੂੰ ਜਨ ਸੁਵਿਧਾਵਾਂ ਮੁਹਈਆ ਨਾ ਕਰਵਾਏ ਜਾਣ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਚੁੱਕੇ ਸਵਾਲ <br/>

Ad Position 21
No active advertisement
ਅਜੀਤ ਡੈਸਕ 04-09-2025
ਅਜਨਾਲਾ, ਰਮਦਾਸ, ਗੱਗੋਮਾਹਲ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅਜਨਾਲਾ ਦੇ ਖੇਤਰ ਵਿਚ ਹੜ੍ਹ ਨਾਲ ਪ੍ਰਭਾਵਿਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ | ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ | ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿਚ ਅਸਫਲ ਹੋਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗਹਿਰੀ ਵਸੋਂ ਵਾਲੇ ਪਿੰਡਾਂ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਕੈਨੇਡਾ ਦੌਰੇ ਲਈ ਰਵਾਨਾ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਹੜ੍ਹ ਪੀੜਤਾਂ ਦੀ ਮਦਦ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ <br/>
Ad Position 24