ਅਜਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਆਪਣੇ ਹੱਥ ਅੱਗੇ ਵਧਾਉਂਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ 8 ਟਰੱਕ ਰਾਹਤ ਸਮੱਗਰੀ ਲੈ ਕੇ ਅਜਨਾਲਾ ਪੁੱਜੇ | ਇਸ ਮੌਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਦਿਨ ਰਾਤ ਰਾਹਤ ਸਮੱਗਰੀ ਅਤੇ ਪਸ਼ੂਆਂ ਦਾ ਚਾਰਾ ਪਹੁੰਚਾ ਰਹੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਰਾਹਤ ਸਮੱਗਰੀ ਵਾਲੇ ਟਰੱਕ ਸੌਂਪਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਹਰ ਇੱਕ ਵਿਅਕਤੀ ਨੂੰ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਜੁਗਰਾਜ ਸਿੰਘ ਅਜਨਾਲਾ, ਕਾਂਗਰਸੀ ਆਗੂ ਵਿਕਾਸ ਸੋਨੀ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ, ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ, ਮਨਦੀਪ ਸਿੰਘ ਸ਼ੈਲੀ ਮੱਤੇਨੰਗਲ, ਜੁਗਰਾਜ ਸਿੰਘ ਰਿਆੜ, ਹਰਪਾਲ ਸਿੰਘ ਗਗਨ ਢਿੱਲੋਂ, ਹਰਮਨ ਢਿੱਲੋਂ ਫੁੱਲੇਚੱਕ, ਗੁਰਸ਼ਿੰਦਰ ਸਿੰਘ ਸੈਂਸਰਾ, ਜਗਰੂਪ ਸਿੰਘ ਨੰਗਲ, ਸਾਹਿਬਦੀਪ ਸਿੰਘ ਸੈਂਸਰਾ ਤੇ ਹੋਰ ਹਾਜ਼ਰ ਸਨ |