29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅੰਮਿ੍ਤਸਰ ਗਰੁੱਪ ਆਫ ਕਾਲਜਿਸ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਸ਼ਨ ਤੇ ਰਾਹਤ ਸਮੱਗਰੀ ਰਵਾਨਾ

Ad Position 21
No active advertisement
ਅਜੀਤ ਡੈਸਕ 04-09-2025
ਮਾਨਾਂਵਾਲਾ, 3 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਵੀ ਸਮਰੱਥਾ ਅਨੁਸਾਰ ਹੜ੍ਹ ਪੀੜਤਾਂ ਦੀ ਸੇਵਾ ਵਿਚ ਦਿਨ ਰਾਤ ਤਤਪਰ ਹੈ | ਇਹ ਪ੍ਰਗਟਾਵਾ ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਦੇ ਪਿੰ੍ਰਸੀਪਲ ਡਾ. ਗੌਰਵ ਤੇਜਪਾਲ ਨੇ ਕਾਲਜ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਤੇ ਰਾਸ਼ਨ ਰਵਾਨਾ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੇਠਲੇ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਅਤੇ ਇਸ ਸੰਕਟ ਦੀ ਘੜੀ ਨੂੰ ਦੇਖਦਿਆਂ ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ) ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ਵਿਚ ਆਰਥਿਕ ਯੋਗਦਾਨ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਖੁਰਾਕ ਸਮੱਗਰੀ ਅਤੇ 5,000 ਬੋਤਲਾਂ ਸਾਫ਼ ਪੀਣ ਯੋਗ ਪਾਣੀ ਆਦਿ ਭੇਜਿਆ ਗਿਆ ਹੈ ¢ ਪਿ੍ੰਸੀਪਲ ਡਾ. ਗੌਰਵ ਤੇਜਪਾਲ ਰਾਹਤ ਸਮੱਗਰੀ ਪਿੰਡ ਨੰਗਲ ਗੁਰੂ ਦੇ ਵਰਿੰਦਰ ਸਿੰਘ ਦੇ ਰਾਹੀਂ ਪ੍ਰਭਾਵਿਤ ਇਲਾਕਿਆਂ ਵਿਚ ਭੇਜੀ, ਜੋ ਸਾਰੇ ਵੰਡ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਟਾਂਗਰਾ 'ਤੇ ਨਵਾਂ ਬਣਿਆ ਪੁਲ ਥਾਂ-ਥਾਂ ਤੋਂ ਟੁੱਟਾ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਲੋੜਵੰਦਾਂ ਤੱਕ ਪਹੁੰਚਣ ਲਈ ਸਾਰੀਆਂ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਜ਼ਿਲ੍ਹਾ ਪ੍ਰਸ਼ਾਸਨ ਦੀ...
Ad Position 24