29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅੱਜ ਪਿੰਡ ਅਬਦਾਲ ਤੋਂ ਚੇਤਨਾ ਮਾਰਚ ਹੋਵੇਗਾ ਰਵਾਨਾ-ਬਾਬਾ ਮੇਜਰ ਸਿੰਘ

Ad Position 21
No active advertisement
ਅਜੀਤ ਡੈਸਕ 04-09-2025
ਟਾਹਲੀ ਸਾਹਿਬ, 3 ਸਤੰਬਰ (ਵਿਨੋਦ ਭੀਲੋਵਾਲ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਰਜਿ: ਪੰਜਾਬ ਹਲਕਾ ਮਜੀਠਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਐਤਕੀਂ ਵੀ ਸੰਗਤਾਂ ਦੇ ਸਹਿਯੋਗ ਨਾਲ 4 ਸਤੰਬਰ ਨੂੰ ਪਿੰਡ ਅਬਦਾਲ ਤੋਂ ਵਿਸ਼ਾਲ ਚੇਤਨਾ ਮਾਰਚ ਸਜਾਇਆ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁੱਖੀ ਤੇ ਗੁਰਦੁਆਰਾ ਨਿਸ਼ਾਨੇ ਖਾਲਸਾ ਦੇ ਮੁੱਖ ਸੇਵਾਦਾਰ ਜਥੇ: ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕੀਤਾ | ਬਾਬਾ ਮੇਜਰ ਸਿੰਘ ਨੇ ਕਿਹਾ ਕਿ ਚਾਰ ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਬਾਬਾ ਰਾਮ ਸਿੰਘ ਅਬਦਾਲ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਜ਼ੈਲ੍ਹ ਸਿੰਘ ਗੋਪਾਲਪੁਰਾ, ਪ੍ਰਗਟ ਸਿੰਘ ਨਵੇਂ ਨਾਗ, ਬਾਬਾ ਗੁਰਮੀਤ ਸਿੰਘ, ਕੁਲਵੰਤ ਸਿੰਘ, ਅਜੈਬਵਾਲੀ, ਅਮਰਿੰਦਰ ਸਿੰਘ ਅਬਦਾਲ, ਲਛਮਣ ਸਿੰਘ, ਜਸਬੀਰ ਸਿੰਘ ਜੱਸ, ਸਾਬਕਾ ਸਰਪੰਚ ਜਸਵੰਤ ਸਿੰਘ ਮੁੱਗੋਸੋਹੀ ਸਮੇਤ ਹੋਰ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਸ੍ਰੀਮਤੀ ਰਵੀ ਕਾਂਤਾ ਭੰਡਾਰੀ ਨੂੰ ਸ਼ਰਧਾਂਜਲੀਆਂ ਭੇਟ
Ad Position 24