12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੀ. ਸੀ. ਅੰਮਿ੍ਤਸਰ ਨੇ ਵਜ਼ੀਰ ਭੁੱਲਰ ਵਿਚ ਨੁਕਸਾਨ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 05-09-2025

ਬਿਆਸ, 4 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਰਸਾਤ ਦੇ ਕਾਰਨ ਪੰਜਾਬ ਭਰ ਦੇ ਵਿਚ ਵੱਖ-ਵੱਖ ਜਗ੍ਹਾ ਤੋਂ ਨੁਕਸਾਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ | ਅਜਿਹੇ ਹਾਲਾਤਾਂ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਵਿਚ ਛੱਤਾਂ ਡਿੱਗਣ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਦੇ ਚਲਦੇ ਹੋਏ ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਪਿੰਡ ਵਜੀਰ ਭੁੱਲਰ ਦਾ ਦੌਰਾ ਕੀਤਾ ਗਿਆ ਅਤੇ ਪੁਰਾਣੇ ਵਜ਼ੀਰ ਭੁੱਲਰ ਵਿਚ ਡਿੱਗੇ ਘਰ ਘਰ ਦੇ ਨੁਕਸਾਨ ਦੀ ਜਾਣਕਾਰੀ ਲਈ | ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਮਾਰ ਦੌਰਾਨ ਆਪਣੇ ਲੋਕਾਂ ਦੇ ਨਾਲ ਖੜੀ ਹੈ | ਇਸ ਮੌਕੇ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਮਨਿੰਦਰ ਸਿੰਘ, ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ ਅਮਨਪ੍ਰੀਤ ਸਿੰਘ, ਵਿਧਾਇਕ ਦਲਬੀਰ ਸਿੰਘ ਟੌਂਗ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਨਾਇਬ ਤਹਿਸੀਲਦਾਰ ਗੁਰਨਾਇਬ ਸਿੰਘ, ਪਟਵਾਰੀ ਮਨਦੀਪ ਸਿੰਘ ਕੰਗ, ਐੱਸ. ਐੱਚ. ਓ. ਬਿਆਸ ਇੰਸਪੈਕਟਰ ਸ਼ਮਸ਼ੇਰ ਸਿੰਘ, ਵਿਸ਼ਾਲ ਮੰਨਣ ਸੋਸ਼ਲ ਮੀਡੀਆ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ ਕਿਲ੍ਹਾ ਅਨੰਦਗੜ੍ਹ ਬਾਬਾ ਸੁੱਚਾ ਸਿੰਘ ਨੰਗਲੀ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਲੰਗਰ... ਅਗਲੀ ਖ਼ਬਰ ਪਿੰਡ ਧੂੰਦਾ ਤੋਂ ਮਾਣਕਦੇਕੇ ਅਤੇ ਭੈਲ ਪਿੰਡ ਦੇ ਢਾਏ ਹੇਠਲੇ ਝੋਨੇ ਦੀ ਢਾਲ ਬਣੇ ਬੰਨ੍ਹ ਨੂੰ ਢਾਹ ਲੱਗੀ <br/>
Ad Position 24