12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਤਹਿਸੀਲਦਾਰ ਇੰਦਰਜੀਤ ਕੌਰ ਨੇ ਗੁਰਦੁਆਰਾ ਸੁਧਾਰ ਪੁਰੀ 'ਚ ਧੀਆਂ ਦੇ ਵਿਆਹ ਮੌਕੇ ਦਿੱਤਾ ਅਸ਼ੀਰਵਾਦ <br/>

Ad Position 21
No active advertisement
ਅਜੀਤ ਡੈਸਕ 05-09-2025

ਜੇਠੂਵਾਲ, 4 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਬਾਬਾ ਹਰਜੂ ਹਰਿ ਹਰਜੀਤ ਸਿੰਘ ਸੁਧਾਰਪੁਰੀ ਜੇਠੂਵਾਲ ਦੀ 55ਵੀਂ ਬਰਸੀ ਮੌਕੇ ਕਰਵਾਏ ਧੀਆਂ ਦੇ ਵਿਆਹ ਮੌਕੇ ਤਹਿਸੀਲਦਾਰ ਇੰਦਰਜੀਤ ਕੌਰ, ਬਾਬਾ ਅਮਰੀਕ ਸਿੰਘ ਸੁਧਾਰ ਪੁਰੀ ਵਾਲੇ, ਬਾਬਾ ਰਾਮ ਸਿੰਘ ਅਬਦਾਲ, ਪ੍ਰਧਾਨ ਗੁਰਮੇਜ ਸਿੰਘ ਜੇਠੂਵਾਲ ਵਲੋਂ ਆਸ਼ੀਰਵਾਦ ਦਿੱਤਾ ਗਿਆ | ਤਹਿਸੀਲਦਾਰ ਇੰਦਰਜੀਤ ਕੌਰ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਵਲੋਂ ਜੋ ਅੱਜ ਦੇ ਅਜੋਕੇ ਸਮੇਂ ਵਿਚ ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣੇ ਤੇ ਘਰੇਲੂ ਸਾਮਾਨ ਦੇਣਾ ਸ਼ਲਾਘਾਯੋਗ ਹੈ | ਇਸ ਮੌਕੇ ਤੇ ਬਾਬਾ ਮੇਜਰ ਸਿੰਘ ਸੋਢੀ, ਸਰਪੰਚ ਤਰਸੇਮ ਸਿੰਘ ਸਹੋਤਾ, ਸਾਬਕਾ ਸਰਪੰਚ ਜਸਬੀਰ ਸਿੰਘ ਜੱਸੀ, ਬਾਬਾ ਗੁਰਮੀਤ ਸਿੰਘ ਖੁਸ਼ੀਪੁਰ, ਨੰਬਰਦਾਰ ਬਿਕਰਮ ਸਿੰਘ, ਸਾਬਕਾ ਪੰਚ ਮਲਕੀਤ ਸਿੰਘ, ਜੇ. ਈ. ਕੁਲਦੀਪ ਸਿੰਘ, ਬਲਰਾਜ ਸਿੰਘ ਹੈਪੀ ਸੁਧਾਰਪੁਰੀ, ਪ੍ਰਧਾਨ ਗੁਰਮੇਜ ਸਿੰਘ, ਸੁਖਦੇਵ ਸਿੰਘ ਬਿੱਟੂ, ਪਟਵਾਰੀ ਕਸ਼ਮੀਰ ਸਿੰਘ ਦੇਵੀਦਾਸਪੁਰ, ਚਰਨਜੀਤ ਸਿੰਘ, ਕੰਵਲਜੀਤ ਸਿੰਘ, ਜਸਬੀਰ ਸਿੰਘ ਔਲਖ, ਸ਼ਰਨਜੀਤ ਸਿੰਘ ਬਰਾੜ, ਕਾਬਲ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਰਵਿੰਦਰ ਸਿੰਘ, ਹਰਪਿੰਦਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ 'ਚ ਹੋਰ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੁੱਖ ਸਰਕਾਰੀਆ ਨੇ ਹੜ੍ਹ ਪੀੜਤਾਂ ਦੀ ਲਈ ਸਾਰ-ਕੱਕੜ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਪਦਾਰਥਾਂ ਦੇ ਲਗਾਏ ਲੰਗਰ
Ad Position 24