ਰਾਮ ਤੀਰਥ, 4 ਸਤੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਹਮੇਸ਼ਾਂ ਹਲਕਾ ਰਾਜਾਸਾਂਸੀ ਦੀ ਜਨਤਾ ਨੂੰ ਆਪਣਾ ਪਰਿਵਾਰ ਸਮਝਦੇ ਹਨ | ਇਹ ਗੱਲ ਉਨ੍ਹਾਂ ਨੇ ਉਸ ਵਕਤ ਫਿਰ ਸਾਬਤ ਕਰਕੇ ਵਿਖਾ ਦਿੱਤੀ, ਜਦੋਂ ਹੜ੍ਹਾਂ ਦੀ ਮਾਰ ਝੱਲ ਰਹੀ ਹਲਕਾ ਰਾਜਾਸਾਂਸੀ ਦੀ ਜਨਤਾ ਦਾ ਪਿੰਡ ਪਿੰਡ ਜਾ ਕੇ ਹਾਲ ਜਾਣਿਆ ਅਤੇ ਆਪਣੀ ਨੇਕ ਕਮਾਈ ਵਿਚੋਂ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਮੀਡੀਆ ਸਲਾਹਕਾਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੁੱਖ ਬੁਲਾਰੇ ਅਮਨਦੀਪ ਸਿੰਘ ਕੱਕੜ ਨੇ ਕੀਤਾ |
ਸੁੱਖ ਸਰਕਾਰੀਆ ਨੇ ਹੜ੍ਹ ਪੀੜਤਾਂ ਦੀ ਲਈ ਸਾਰ-ਕੱਕੜ
ਅਜੀਤ ਡੈਸਕ
05-09-2025