12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਵੀ ਦਰਿਆ ਵਿਚ ਮੁੜ ਵਧੇ ਪਾਣੀ ਦੇ ਪੱਧਰ ਨੇ ਲੋਕਾਂ ਦੀ ਚਿੰਤਾਵਾਂ ਵਿਚ ਕੀਤਾ ਵਾਧਾ

Ad Position 21
No active advertisement
ਅਜੀਤ ਡੈਸਕ 05-09-2025

ਅਜਨਾਲਾ, ਗੱਗੋਮਾਹਲ, ਰਮਦਾਸ, 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਬੀਤੇ ਕੁਝ ਦਿਨਾਂ ਤੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਵਿਚ ਆਏ ਭਿਆਨਕ ਹੜ ਪ੍ਰਭਾਵਿਤ ਖੇਤਰ ਦੇ ਲੋਕਾਂ ਵਿਚ ਹੜ੍ਹ ਅਤੇ ਰਾਵੀ ਦਰਿਆ ਦੇ ਪਾਣੀ ਦੇ ਘਟਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਸੀ, ਪਰ ਕੱਲ੍ਹ ਦੁਪਹਿਰ ਤੋਂ ਬਾਅਦ ਰਾਵੀ ਦਰਿਆ ਵਿਚ ਪਾਣੀ ਦੀ ਵੱਡੀ ਆਮਦ ਕਾਰਨ ਪਾਣੀ ਦੇ ਪੱਧਰ ਵਿਚ ਵੱਡਾ ਵਾਧਾ ਦੇਖਣ ਨੂੰ ਮਿਲਿਆ, ਜਿਸ ਕਾਰਨ ਹੜ੍ਹ ਪੀੜਤ ਲੋਕਾਂ ਵਿਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ਰਾਵੀ ਦਰਿਆ ਵਿਚ ਪਾਣੀ ਦੇ ਪੱਧਰ ਵਧਣ ਨਾਲ ਹੜ੍ਹਾਂ ਦੇ ਪਾਣੀ ਜਿੱਥੇ ਰਮਦਾਸ ਨੇੜਲੇ ਖੇਤਰਾਂ ਦੀਆਂ ਸੜਕਾਂ ਤੇ 1 ਤੋਂ 2 ਫੁੱਟ ਦੇਖਿਆ ਗਿਆ, ਜਿਸ ਨਾਲ ਸਰਹੱਦੀ ਪਿੰਡਾਂ ਦੇ ਲੋਕਾਂ ਅਤੇ ਰਾਹਤ ਸਮਗਰੀ ਲੈ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪੁੱਜੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਾਵੀ ਦਰਿਆ ਅਤੇ ਹੜ੍ਹਾਂ ਦੇ ਪਾਣੀ ਘਟਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਲੋਂ ਮੁੜ ਆਪਣੇ ਘਰਾਂ ਦਾ ਰੁਖ ਕੀਤਾ ਗਿਆ ਸੀ, ਪਰ ਹੁਣ ਮੁੜ ਪਾਣੀ ਦੇ ਵਧਣ ਕਾਰਨ ਉਹ ਮੁੜ ਸੁਰੱਖਿਅਤ ਥਾਵਾਂ ਤੇ ਜਾਣ ਲਈ ਮਜਬੂਰ ਹਨ | ਰਾਵੀ ਦਰਿਆ ਤੇ ਬੇਦੀ ਛੰਨਾ ਵਿਖੇ ਧੁੱਸੀ ਬੰਨ੍ਹ ਵਿਚ ਪਏ ਪਾੜ ਨੂੰ ਭਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਰਾਵੀ ਦਰਿਆ ਦੇ ਪਾਣੀ ਨੂੰ ਪਿੰਡਾਂ ਵਿਚ ਫ਼ੈਲਣ ਤੋਂ ਰੋਕਿਆ ਜਾ ਸਕੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੋਹਨੇਵਾਲਾ, ਸ਼ਹਿਜ਼ਾਦਾ ਅਤੇ ਬੇਦੀ ਛੰਨਾ ਤੋਂ ਇਲਾਵਾ ਹੋਰਨਾਂ ਕਈ ਥਾਵਾਂ ਤੋਂ ਰਾਵੀ ਦਰਿਆ ਵਿਚ ਪਏ ਪਾੜ ਤੋਂ ਮੁੜ ਪਾਣੀ ਪਿੰਡਾਂ ਵਿਚ ਦਾਖਲ ਹੋਣ ਤੋਂ ਬਾਅਦ ਪਿੰਡਾਂ ਦੇ ਲੋਕ ਮੁੜ ਚਿੰਤਾ ਦੇ ਆਲਮ ਵਿਚ ਡੁੱਬ ਗਏ ਹਨ ਅਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ | ਇਸ ਸੰਬੰਧੀ ਕੁਝ ਲੋਕਾਂ ਨੇ ਫ਼ੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ ਇਕ ਹਫ਼ਤਾ ਪਹਿਲਾਂ ਰਾਵੀ ਦਰਿਆ ਵਿਚ ਪਿੰਡ ਘੋਨੇਵਾਲਾ ਤੋਂ ਪਏ ਪਾੜ ਤੋਂ ਬਾਅਦ ਪਿੰਡਾਂ ਵਿਚ 10 ਫੁੱਟ ਤੋਂ ਵੱਧ ਪਾਣੀ ਖੜਾ ਹੋ ਗਿਆ ਸੀ, ਜਿਸ ਨੇ ਲੋਕਾਂ ਦਾ ਸਭ ਕੁਝ ਬਰਬਾਦ ਕਰਕੇ ਰੱਖ ਦਿੱਤਾ ਸੀ ਅਤੇ ਅਜਨਾਲਾ ਖੇਤਰ ਵਿਚ ਹੜ੍ਹਾਂ ਕਾਰਨ ਤਿੰਨ ਮੌਤਾਂ ਵੀ ਹੋ ਗਈਆਂ ਹਨ, ਪਰ ਹੁਣ ਮੁੜ ਪਾਣੀ ਦੇ ਵਧਣ ਨਾਲ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਵੇਗਾ | ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਸਰਹੱਦੀ ਪਿੰਡਾਂ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਸੀ, ਜੋ ਕਿ ਅਜਨਾਲਾ ਅਤੇ ਰਮਦਾਸ ਦੇ ਲੋਕਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੇਂਦਰ ਅਤੇ ਪੰਜਾਬ ਸਰਕਾਰ ਵੱਧ ਤੋਂ ਵੱਧ ਮਦਦ ਕਰੇ-ਭਾਈ ਮਨਜੀਤ ਸਿੰਘ ਅਗਲੀ ਖ਼ਬਰ ਬਿਆਸ ਦਰਿਆ ਤੋਂ ਰਾਹਤ ਭਰੀ ਖ਼ਬਰ , ਕਰੀਬ ਅੱਧਾ ਫੁੱਟ ਘੱਟ ਹੋਇਆ ਪਾਣੀ ਦਾ ਪੱਧਰ
Ad Position 24