ਬਾਬਾ ਬਕਾਲਾ ਸਾਹਿਬ, 4 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਲਗਾਤਾਰ ਮੀਂਹ ਪੈਣ ਨਾਲ ਪਿੰਡ ਸੇਰੋਂ ਬਾਘਾ ਵਿਚ ਕੁਝ ਗਰੀਬ ਪਰਿਵਾਰਾਂ ਦੇ ਘਰ ਢਹਿ ਗਏ | ਇਨ੍ਹਾਂ ਵਿਚ 4 ਤੋਂ 5 ਘਰਾਂ ਵਿਚ ਉਨ੍ਹਾਂ ਦੀਆਂ ਬਾਲੇ ਵਾਲੀਆਂ ਛੱਤਾਂ ਡਿੱਗ ਪਈਆਂ, ਭਾਵੇਂ ਕੁਝ ਜਾਨੀ ਨੁਕਾਸਨ ਨਹੀਂ ਹੋਇਆ ਪਰ ਗਰੀਬ ਲੋਕਾਂ ਦਾ ਕਾਫੀ ਮਾਲੀ ਨੁਕਸਾਨ ਹੋਇਆ ਹੈ | ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ, ਪਿੰਡ ਸੇਰੋਂ ਬਾਘਾ ਪੁੱਜ ਕੇ ਪੀੜਤ ਪਰਿਵਾਰਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਸਰਪੰਚ ਤੇਜਿੰਦਰ ਸਿੰਘ ਬੱਲ, ਸਰਪੰਚ ਸੋਹਣ ਸਿੰਘ ਨਰੰਗਪੁਰ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਸਰਪੰਚ ਸਰਵਿੰਦਰ ਸਿੰਘ ਸੁਧਾਰ, ਸਰਪੰਚ ਬਿਕਰਮਜੀਤ ਸਿੰਘ ਖਾਨਪੁਰ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਵਿਸ਼ਾਲ ਮੰਨਣ ਅਤੇ ਹੋਰ ਹਾਜ਼ਰ ਸਨ |