ਜੈਂਤੀਪੁਰ, 4 ਸਤੰਬਰ (ਭੁਪਿੰਦਰ ਸਿੰਘ ਗਿੱਲ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਪੰਜਾਬ ਹਲਕਾ ਮਜੀਠਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਐਤਕੀ ਵੀਂ ਸੰਗਤਾਂ ਦੇ ਸਹਿਯੋਗ ਨਾਲ ਹਲਕਾ ਮਜੀਠਾ ਦੇ ਪਿੰਡ ਅਬਦਾਲ ਤੋਂ ਵਿਸ਼ਾਲ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਤੱਕ ਸਜਾਇਆ ਗਿਆ | ਜਿ | ਜਿਨ੍ਹਾਂ ਵਿਚ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਦਾ ਦਿਲ ਤੋਂ ਕੋਟਿਨ ਕੋਟਿ ਧੰਨਵਾਦ | ਉਕਤ ਸ਼ਬਦਾਂ ਦਾ ਪ੍ਰਗਟਾਵਾ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁਖੀ ਤੇ ਗੁਰਦੁਆਰਾ ਨਿਸ਼ਾਨੇ ਖਾਲਸਾ ਦੇ ਮੁੱਖ ਸੇਵਾਦਾਰ ਜਥੇ: ਬਾਬਾ ਮੇਜਰ ਸਿੰਘ ਸੋਢੀ ਤੇ ਬਾਬਾ ਰਾਮ ਸਿੰਘ ਅਬਦਾਲ ਨੇ ਸਾਂਝੇ ਤੌਰ ਤੇ ਕੀਤਾ |