12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਰੱਬਤ ਦਾ ਭਲਾ ਟਰੱਸਟ ਨੇ ਰਾਜਾਸਾਂਸੀ ਹਲਕੇ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ

Ad Position 21
No active advertisement
ਅਜੀਤ ਡੈਸਕ 05-09-2025
ਚੋਗਾਵਾਂ, 4 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆ ਰਾਜਾਸਾਂਸੀ ਹਲਕੇ ਨਾਲ ਸੰਬੰਧਿਤ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 20 ਟਨ ਚਾਰਾ ਵੰਡਿਆ ਗਿਆ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਓਬਰਾਏ ਨੇ ਦੱਸਿਆ ਕਿ ਅੱਜ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਅਮਰਜੀਤ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਮੁੱਧ ਦੀ ਮੌਜੂਦਗੀ ਵਿਚ ਰਾਜਾਸਾਂਸੀ ਹਲਕੇ ਦੇ ਪਿੰਡ ਕੜਿਆਲ, ਸੈਦਪੁਰ, ਕੱਲੇਵਾਲ, ਮੋਹਲੇਕੇ, ਮੁਜ਼ੱਫਰਪੁਰਾ, ਚੂਚਕਵਾਲ, ਭੱਗੂਪੁਰ ਬੇਟ, ਮੰਡਿਆਂਵਾਲਾ, ਕੋਟਲੀ, ਜਸਤਰਵਾਲ ਆਦਿ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ 7 ਦਾ ਸਮਾਗਮ ਮੁਲਤਵੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਅਜਨਾਲਾ ਵਿਖੇ ਰਾਹਤ ਤੇ ਸਹਾਇਤਾ ਕੈਂਪ ਸਥਾਪਤ
Ad Position 24