12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮਜੀਠਾ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰਨ ਲਈ ਅਹਿਮ ਯੋਗਦਾਨ ਪਾਉਣਗੇ- ਗਨੀਵ ਮਜੀਠੀਆ

Ad Position 21
No active advertisement
ਅਜੀਤ ਡੈਸਕ 05-09-2025
ਜੇਠੂਵਾਲ/ਟਾਹਲੀ ਸਾਹਿਬ, 4 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ/ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਕਰੋੜਾਂ ਰੁਪਏ ਦਾ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ | ਇਸ ਲਈ ਅਕਾਲੀ ਦਲ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਕੀਤੀ ਜਾ ਰਹੀ ਹੈ | ਜਿਸ ਤਹਿਤ ਹਲਕਾ ਮਜੀਠਾ ਦੇ ਜੁਝਾਰੂ ਅਕਾਲੀ ਆਗੂ ਤੇ ਵਰਕਰ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰਨ ਲਈ ਅਹਿਮ ਯੋਗਦਾਨ ਪਾਉਣਗੇ ਅਤੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਹਲਕਾ ਮਜੀਠਾ ਨੂੰ ਤਿੰਨ ਸਰਕਲਾਂ 'ਚ ਵੰਡ ਕੇ ਆਗੂਆਂ ਦੀਆਂ ਡਿਊਟੀਆਂ ਲਾ ਕੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਹਲਕੇ ਦੇ ਵਰਕਰਾਂ ਦੀ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੀ ਮੀਟਿੰਗ ਦੌਰਾਨ ਕੀਤਾ | ਗਨੀਵ ਮਜੀਠੀਆ ਨੇ ਵਰਕਰਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਵਿਚੋਂ ਹੜ੍ਹ ਪੀੜਤਾਂ ਲਈ ਮਦਦ ਕਰਨ ਵਾਸਤੇ ਯੋਗਦਾਨ ਪਾਉਣ ਵਾਸਤੇ ਲੋਕਾਂ ਨੂੰ ਲਾਮਬੰਦ ਕਰਨ ਤਾਂ ਕਿ ਲੋਕਾਂ ਨੂੰ ਖਾਣ ਪੀਣ ਦਾ ਸਾਮਾਨ ਸਮੇਤ ਹੋਰ ਵਰਤੋਂ ਵਿਚ ਆਉਣ ਵਾਲੇ ਸਾਮਾਨ ਹਰੇਕ ਪਿੰਡ ਵਿਚ ਘਰ ਘਰ ਤੱਕ ਮੁਹੱਈਆ ਕਰਵਾਇਆ ਜਾ ਸਕੇ | ਮੀਟਿੰਗ 'ਚ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਐਡਵੋਕੇਟ ਰਕੇਸ਼ ਪ੍ਰਸ਼ਾਰ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸੁਪਾਰੀਵਿੰਡ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਚੇਅਰਮੈਨ ਗੁਰਵੇਲ ਸਿੰਘ ਅਲਕੜੇ, ਮੱਖਣ ਸਿੰਘ ਹਰੀਆਂ, ਜਸਪਾਲ ਸਿੰਘ ਭੋਆ, ਸੁਖਦੀਪ ਸਿੰਘ ਸਰਪੰਚ ਦੀਪੀ, ਸੁਖਵਿੰਦਰ ਸਿੰਘ ਗੋਲਡੀ, ਵਿਪਨਪ੍ਰੀਤ ਸਿੰਘ ਮੱਖਣਵਿੰਡੀ, ਦੁਰਗਾ ਦਾਸ ਪਟਵਾਰੀ, ਸਾਬਕਾ ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਰਾਮ ਸਿੰਘ ਅਬਦਾਲ, ਸਰਪੰਚ ਗੁਰਬੀਰ ਸਿੰਘ ਸੰਧੂ, ਸਕੱਤਰ ਸਿੰਘ ਪਿੰਟੂ ਮਰੜੀ, ਚੰਦਰਮੋਹਨ ਕੁਮਾਰ ਭੰਗਾਲੀ, ਰੇਸ਼ਮ ਸਿੰਘ ਭੁੱਲਰ, ਮਨਪ੍ਰੀਤ ਸਿੰਘ ਡੱਡੀਆਂ, ਅਮਰੀਕ ਸਿੰਘ ਥਰੀਏਵਾਲ, ਨਵਜਿੰਦਰ ਸਿੰਘ ਗਾਂਧੀ ਨਿਬਰਵਿੰਡ, ਬਲਜੀਤ ਸਿੰਘ ਬਾਜਵਾ, ਸਾਬਕਾ ਚੇਅਰਮੈਨ ਬਲਬੀਰ ਸਿੰਘ ਚੰਦੀ, ਸਰਪੰਚ ਦਲਜੀਤ ਸਿੰਘ ਗੋਰਾ ਪਿ੍ੰਸ ਨਈਅਰ, ਅਜੇ ਚੋਪੜਾ, ਸੁਰਜੀਤ ਸਿੰਘ ਫੌਜੀ ਦਿਲਬਾਗ ਸਿੰਘ ਸੋਨੂੰ ਬੋਪਾਰਾਏ, ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ 'ਚ ਆਰਟੀਫਿਸ਼ੀਅਲ ਇੰਟੈਲੀਜੈਂਸ ਸੰਬੰਧੀ ਵਰਕਸ਼ਾਪ ਅਗਲੀ ਖ਼ਬਰ ਹੜ੍ਹਾਂ ਦਾ ਪਾਣੀ ਘਟਣ ਅਤੇ ਮੌਸਮ ਸਾਫ ਹੁੰਦਿਆਂ ਹੀ ਹੜ੍ਹ ਪ੍ਰਭਾਵਿਤ ਇਲਾਕੇ ਅੰਦਰ ਗਿਰਦਾਵਾਰੀ ਦਾ ਕੰਮ ਕੀਤਾ ਜਾਵੇਗਾ ਸ਼...
Ad Position 24