ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਨਿੱਘਾ ਸਵਾਗਤ
ਅਜੀਤ ਡੈਸਕ
05-09-2025
ਸ਼੍ਰੋਮਣੀ ਕਮੇਟੀ ਵਲੋਂ ਭਰਵਾਂ ਸਵਾਗਤ : ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪੁੱਜੇ ਨਗਰ ਕੀਰਤਨ ਦਾ ਸ਼੍ਰੋਮਣੀ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ, ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਅੇੈਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਜਗਤਾਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੁਮਾਲਾ ਸਾਹਿਬ ਭੇਟ ਕੀਤਾ | ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਵਲੋਂ ਸਵਾਗਤ : ਇਸ ਦੌਰਾਨ ਹੀ ਬਾਬਾ ਬਕਾਲਾ ਸਹਿਬ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਰਜਿ: ਚੰਡੀਗੜ੍ਹ ਵਲੋਂ ਚੇਅਰਮੈਨ ਅਤੇ ਉਘੇ ਹਿਸਟੋਰੀਅਨ ਸ: ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿਚ ਟਰੱਸਟ ਦੇ ਯੁਨਿਟ ਹਲਕਾ ਬਾਬਾ ਬਕਾਲਾ ਸਹਿਬ ਦੇ ਪ੍ਰਧਾਨ ਤਰਸੇਮ ਸਿੰਘ ਮੱਟੂ, ਮੁੱਖ ਸਲਾਹਕਾਰ ਸੁਖਵਿੰਦਰ ਸਿੰਘ ਮੱਤੇਵਾਲ, ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ, ਤਹਿਸੀਲਦਾਰ ਜਸਵੰਤ ਸਿੰਘ ਫੱਤੂਵਾਲ, ਵਾਇਸ ਚੇਅਰਮੈੈਨ ਕੈਪਟਨ ਸਤਪਾਲ ਸਿੰਘ, ਡਿੱਪਟੀ ਪ੍ਰਧਾਨ ਸੁਰਜੀਤ ਸਿੰਘ ਬਿਆਸ, ਮੀਤ ਪ੍ਰਧਾਨ ਨੰਬਰਦਾਰ ਗੁਰਦਿਆਲ ਸਿੰਘ ਲੋਹਗੜ੍ਹ, ਭਜਨ ਸਿੰਘ ਸਹੋਤਾ ਪ੍ਰਧਾਨ, ਤਰਸੇਮ ਸਿੰਘ ਵਜੀਰ ਭੁੱਲਰ, ਮੁਖਤਾਰ ਸਿੰਘ ਛਾਪਿਆਂਵਾਲੀ, ਰਈਆ ਸਿਟੀ ਪ੍ਰਧਾਨ ਮੇਵਾ ਸਿੰਘ, ਗੁਰਮੀਤ ਸਿੰਘ ਵਡਾਲਾ, ਨੰਬਰਦਾਰ ਸਤਪਾਲ ਸਿੰਘ ਵਡਾਲਾ, ਬਾਬਾ ਪ੍ਰੇਮ ਸਿੰਘ ਰਈਆ ਸਮੇਤ ਹੋਰ ਵਰਕਰ ਹਾਜ਼ਰ ਸਨ | ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਸਵਾਗਤ : ਇਸ ਦੌਰਾਨ ਹੀ ਬਾਬਾ ਬਕਾਲਾ ਸਹਿਬ ਵਿਖੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਪ੍ਰਧਾਨ ਸੁਰਜੀਤ ਸਿੰਘ ਕੰਗ ਅਤੇ ਕੌਂਸਲਰ ਸਾਹਿਬਾਨ ਨੇ ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਵਾਗਤ ਕਰਨ ਵਾਲਿਆਂ ਵਿਚ ਜੈਮਲ ਸਿੰਘ ਭੁੱਲਰ, ਰਵੀ ਸਿੰਘ, ਮਨਜਿੰਦਰ ਸਿੰਘ, ਪ੍ਰਮਜੀਤ ਸਿੰਘ (ਸਾਰੇ ਕੌਂਸਲਰ), ਸੂਬੇਦਾਰ ਹਰਜੀਤ ਸਿੰਘ, ਬਲਸ਼ਰਨ ਸਿੰਘ, ਜ: ਰੇਸ਼ਮ ਸਿੰਘ, ਗੁਰਦਿਆਲ ਸਿੰਘ ਫੌਜੀ ਹੋਰ ਹਾਜ਼ਰ ਸਨ |