12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਲਾਈਨਮੈਨ ਬਲਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 05-09-2025
ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਕਈ ਸਾਲਾਂ ਤੋਂ ਪਾਵਰਕਾਮ ਦੀ ਸਬ ਡਵੀਜਨ ਜਸਤਰਵਾਲ ਵਿਖੇ ਲਾਈਨਮੈਨ ਦੀ ਸੇਵਾ ਨਿਭਾਅ ਰਹੇ ਬਲਜਿੰਦਰ ਸਿੰਘ ਬੋਹਲੀਆਂ ਦੀ ਅੱਜ ਸੇਵਾ ਮੁਕਤ ਹੋ ਗਏ | ਸੇਵਾ ਮੁਕਤੀ 'ਤੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਸਮੂੰਹ ਸਟਾਫ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਉਨ੍ਹਾਂ ਵਲੋਂ ਮਹਿਕਮੇਂ ਵਿਚ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨਾਲ ਡਿਊਟੀ 'ਤੇ ਨਿਭਾਏ ਗਏ ਸਮੇਂ ਦੀਆਂ ਯਾਦਾਂ ਤਾਜ਼ਾ ਕੀਤੀਆਂ | ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸੇਵਾ ਮੁਕਤ ਲਾਇਨਮੈਨ ਵਲੋਂ ਸਮਾਗਮ ਵਿਚ ਹਾਜ਼ਰ ਹੋਏ ਸਮੂਹ ਸਟਾਫ ਦਾ ਧੰਨਵਾਦ ਕੀਤਾ | ਇਸ ਮੌਕੇ ਐੱਸ. ਡੀ. ਓ. ਰਾਮ ਸਿੰਘ, ਪ੍ਰਧਾਨ ਨਵਦੀਪ ਸਿੰਘ ਸੇਖੋਂ, ਭੁਪਿੰਦਰ ਸਿੰਘ ਛੀਨਾ, ਜੇ. ਈ. ਸ਼ਮਸ਼ੇਰ ਸਿੰਘ, ਜੇ.ਈ. ਸਵਿੰਦਰ ਸਿੰਘ, ਗੁਰਦੇਵ ਸਿੰਘ, ਜਸਪਾਲ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ ਧਰਮਕੋਟ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਅਬਦਾਲ ਤੋਂ ਹੋਇਆ ਰਵਾਨਾ ਅਗਲੀ ਖ਼ਬਰ ਮਹਿਤਾ ਚੌਂਕ ਦੇ ਘੁਮਾਣ ਰੋਡ 'ਤੇ ਸਰਕਟ ਸ਼ਾਰਟ ਹੋਣ ਨਾਲ ਬਿਜਲੀ ਦੀ ਦੁਕਾਨ ਸੜ ਕੇ ਸੁਆਹ
Ad Position 24