ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨੀ ਆਏ ਹੜ੍ਹਾਂ ਨੇ ਸਰਹੱਦੀ ਇਲਾਕੇ ਨੂੰ ਬੁਰੀ ਤਰ੍ਹਾਂ ਝੰਬ ਕੇ ਰੱਖ ਦਿੱਤਾ ਹੈ | ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦਾ ਬਹੁਤ ਬੁਰਾ ਹਾਲ ਹੋ ਰਿਹਾ ਹੈ | ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਅਧਿਕਾਰੀ ਵਲੋਂ ਪਸ਼ੂਆਂ ਲਈ ਚਾਰਾ, ਰਾਸ਼ਨ, ਤਰਪਾਲਾਂ ਵੰਡਣ ਦੀ ਸੇਵਾ ਕੀਤੀ ਜਾ ਰਹੀ ਹੈ | ਪਿੰਡਾਂ ਦੇ ਲੋਕ ਵੀ ਉਨ੍ਹਾਂ ਦਾ ਪੂਰਾ ਸਾਥ ਦੇ ਰਹੇ ਹਨ | ਪਿੰਡ ਦੇ ਗੁਰਦੁਆਰਾ ਸਹਿਬ ਵਿਖੇ ਲੰਗਰ ਪਕਾ ਕੇ ਹੜ੍ਹ ਪੀੜਤਾਂ ਨੂੰ ਵੰਡ ਰਹੇ ਹਨ | ਓਠੀਆਂ ਦੇ ਨੰਬਰਦਾਰ ਦਲਜੀਤ ਸਿੰਘ ਅਤੇ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਨੂੰ ਇਸ ਔਖੀ ਘੜੀ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਲੋਕਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਰਮਿੰਦਰਪਾਲ ਸਿੰਘ ਤਹਿਸੀਲਦਾਰ, ਨੰਬਰਦਾਰ ਦਲਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਰਿੰਪਾ ਬਾਠ, ਗੁਲਜ਼ਾਰ ਸਿੰਘ, ਤਰਸੇਮ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |