18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ 'ਤੇ ਆੜ੍ਹਤ ਵਧਾਉਣ ਸੰਬੰਧੀ 'ਦੀ ਵੇਜੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ ਐਸੋਸੀਏਸ਼ਨ', ਸਬਜ਼ੀ ਮੰਡੀ ਵੱਲ੍ਹਾ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-09-2025
ਨਵਾਂ ਪਿੰਡ, 5 ਸਤੰਬਰ (ਜਸਪਾਲ ਸਿੰਘ)-ਪੰਜਾਬ 'ਚ ਆਏ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਮੰਡੀ ਦੀ ਹਾਲਤ ਸੁਧਾਰਨ ਤੇ ਆੜ੍ਹਤ ਵਧਾਉਣ ਨੂੰ ਲੈ ਕੇ ਸਬਜ਼ੀ ਮੰਡੀ ਵੱਲ੍ਹਾ ਵਿਖੇ 'ਦੀ ਵੇਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ (ਰਜਿ:) ਐਸੋਸੀਏਸ਼ਨ, ਸਬਜ਼ੀ ਮੰਡੀ ਵੱਲ੍ਹਾ ਦੀ ਅਹਿਮ ਮੀਟਿੰਗ ਚੀਫ਼ ਪੈਟਰਨ ਓਮ ਪ੍ਰਕਾਸ਼ ਅਰੋੜਾ ਲਾਟੀ ਸ਼ਾਹ ਦੀ ਅਗਵਾਈ ਹੇਠ ਹੋਈ, ਜਿਸਦੀ ਪ੍ਰਧਾਨਗੀ ਪ੍ਰਧਾਨ ਗੁਰਸੇਵਕ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ ਤੇ ਚੀਫ਼ ਪੈਟਰਨ ਲਾਟੀ ਸ਼ਾਹ ਵਲੋਂ ਹੜ੍ਹਾਂ ਦੇ ਚੱਲਦਿਆਂ ਮੰਡੀ ਵਿਖੇ ਖਪਤਕਾਰਾਂ ਦੇ ਗੀਸੇ 'ਤੇ ਪੈਣ ਵਾਲੇ ਡਾਕੇ ਤੋਂ ਬਚਾਓ ਲਈ ਕਾਲਾਬਾਜ਼ਾਰੀ ਨੂੰ ਰੋਕਣ, ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਤੇ ਮੰਡੀ ਵਿਖੇ ਸਫ਼ਾਈ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਐਸੋਸੀਏਸ਼ਨ ਮੈਂਬਰਾਨ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਦੀ ਪੰਜਾਬ ਸਰਕਾਰ ਪਾਸੋਂ ਗਵਾਂਢੀ ਰਾਜਾਂ ਦੀ ਤਰਜ 'ਤੇ ਆੜ੍ਹਤ ਵਧਾਏ ਜਾਣ ਦੀ ਜ਼ੋਰਦਾਰ ਮੰਗ ਕੀਤੀ ਗਈ | ਇਸ ਮੌਕੇ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਜਨਰਲ ਸਕੱਤਰ ਸੁਰਿੰਦਰ ਬਿੰਦਰਾ, ਖ਼ਜ਼ਾਨਚੀ ਗੁਰਵਿੰਦਰ ਸਿੰਘ, ਸਕੱਤਰ ਦਲਜੀਤ ਸਿੰਘ ਤੇ ਅਰੁਣ ਉੱਧਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਨੇਪਾਲ ਬੁਰੀ ਤਰ੍ਹਾਂ ਪਾਣੀ 'ਚ ਡੁੱਬਿਆ ਅਗਲੀ ਖ਼ਬਰ ਹੜ੍ਹਾਂ ਦੀ ਮਾਰ ਨੇ ਸਰਹੱਦੀ ਖੇਤਰ ਦਾ ਕੀਤਾ ਬੁਰਾ ਹਾਲ–ਸੜਕਾਂ ਟੁੱਟੀਆਂ, ਬਿਜਲੀ ਸਪਲਾਈ ਠੱਪ <br/>
Ad Position 24