18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਰਹੱਦੀ ਪਿੰਡ ਨੇਪਾਲ ਬੁਰੀ ਤਰ੍ਹਾਂ ਪਾਣੀ 'ਚ ਡੁੱਬਿਆ

Ad Position 21
No active advertisement
ਅਜੀਤ ਡੈਸਕ 06-09-2025
ਓਠੀਆਂ, 5 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਹੜ੍ਹਾਂ ਕਾਰਨ ਪਿੰਡਾਂ ਦਾ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਨੇਪਾਲ ਵਿਖੇ ਪਿਛਲੇ ਦਿਨੀ ਪਿੰਡ ਵਿਚ ਪਾਣੀ ਆਉਣ ਕਾਰਨ ਪਿੰਡ ਪਾਣੀ ਨਾਲ ਪੂਰੀ ਤਰ੍ਹਾਂ ਘਿਰ ਗਿਆ, ਪਿੰਡ ਵਾਸੀਆਂ ਦਾ ਅਜਨਾਲਾ ਤੇ ਹੋਰ ਪਾਸੇ ਨੂੰ ਜਾਣ ਦਾ ਸੰਪਰਕ ਟੁੱਟਣ ਕਾਰਨ ਪਿੰਡ ਵਾਸੀ ਬੜੇ ਕਸੂਤੇ ਫਸੇ ਹੋਏ ਹਨ | ਪਾਣੀ ਵਿਚ ਫਸੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ | ਅੱਜ ਪ੍ਰਸ਼ਾਸਨ ਵਲੋਂ ਕਿਸ਼ਤੀਆਂ ਰਾਹੀਂ ਉਨ੍ਹਾਂ ਨੂੰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ | ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਬੇਨਤੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦਾ ਥਹੁ ਲਿਆ ਜਾਵੇ ਤੇ ਉਨ੍ਹਾਂ ਨੂੰ ਰਾਸ਼ਨ ਅਤੇ ਡੰਗਰਾਂ ਲਈ ਚਾਰਾ ਭੇਜਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਹਲਕਾ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਹੜ੍ਹਾਂ 'ਤੇ ਆੜ੍ਹਤ ਵਧਾਉਣ ਸੰਬੰਧੀ 'ਦੀ ਵੇਜੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ ਐਸੋਸੀਏਸ਼ਨ', ਸਬਜ਼ੀ ਮੰਡੀ ਵੱਲ੍ਹਾ ਦੀ ਮੀ...
Ad Position 24