ਜੈਂਤੀਪੁਰ/ਟਾਹਲੀ ਸਾਹਿਬ, 5 ਸਤੰਬਰ (ਭੁਪਿੰਦਰ ਸਿੰਘ ਗਿੱਲ, ਵਿਨੋਦ ਭੀਲੋਵਾਲ)-ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਨੰਬਰਦਾਰ ਜਸਪਾਲ ਸਿੰਘ ਮਾਂਗਾ ਸਰਾਏ ਤੇ ਸਰਪੰਚ ਗੁਰਪ੍ਰੀਤ ਸਿੰਘ ਹਾਂਸ ਸਾਂਝੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਲੋਕ ਹੜ੍ਹਾਂ ਦੀ ਮਾਰ ਕਾਰਨ ਹੋਈ ਤਬਾਹੀ ਨੂੰ ਝਲ ਰਹੇ ਹਨ ਜਿਸ ਨੂੰ ਦੇਖ ਕੇ ਕੇਂਦਰ ਸਰਕਾਰ ਨੂੰ ਦੇਖਦੇ ਹੋਏ ਤੁਰੰਤ ਸੂਬੇ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ | ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੇ ਮਾੜੇ ਹਾਲਾਤ 'ਚ ਪੰਜਾਬ ਨੂੰ ਇਸ ਤਰ੍ਹਾਂ ਛੱਡਿਆ ਜਿਵੇਂ ਇਹ ਸੂਬਾ ਦੇਸ਼ ਦਾ ਹਿੱਸਾ ਨਾ ਹੋਵੇ | ਉਨ੍ਹਾਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੋਂ ਪੰਜਾਬ ਵਿਚ ਮੁਲਾਂਕਣ ਟੀਮਾਂ ਭੇਜਣ ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦੇਣਾ ਚਾਹੀਦਾ ਹੈ |