19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਿੰਡ ਵਜ਼ੀਰ ਭੁੱਲਰ ਵਿਖੇ ਭਾਰੀ ਬਾਰਿਸ਼ ਕਾਰਨ ਕਈ ਪਰਿਵਾਰਾਂ ਦੀਆਂ ਛੱਤਾਂ ਡਿੱਗੀਆਂ <br/>

Ad Position 21
No active advertisement
ਅਜੀਤ ਡੈਸਕ 06-09-2025
ਬਿਆਸ, 5 ਸਤੰਬਰ (ਪਰਮਜੀਤ ਸਿੰਘ ਰੱਖੜਾ)-ਪਿਛਲੇ ਦਿਨੀਂ ਭਾਰੀ ਬਾਰਿਸ਼ ਦੇ ਕਾਰਨ ਨਜਦੀਕੀ ਪਿੰਡ ਵਜ਼ੀਰ ਭੁੱਲਰ, ਜੋ ਕਿ ਬਿਆਸ ਦਰਿਆ ਦੇ ਨਜਦੀਕ ਲੱਗਦਾ ਪਿੰਡ ਹੈ, ਵਿਚ ਕਈ ਪਰਿਵਾਰਾਂ ਦੀਆਂ ਛੱਤਾਂ ਡਿੱਗ ਪਈਆਂ ਸੀ, ਜਿਸ ਕਾਰਨ ਗਰੀਬ ਘਰਾਂ ਦਾ ਕਾਫੀ ਨੁਕਾਸਨ ਹੋਇਆ | ਇਸ ਸੰਬੰਧੀ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਅੱਜ ਉਨ੍ਹਾਂ ਪਰਿਵਾਰਾਂ ਤੱਕ ਪਹੁੰਚ ਕਰਕੇ ਘਰਾਂ ਦੀਆਂ ਛੱਤਾਂ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਕਈ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਤਰਪਾਲਾਂ, ਆਦਿ ਹੋਰ ਰਾਹਤ ਸਮੱਗਰੀ ਦਿੱਤੀ ਗਈ | ਇਸ ਮੌਕੇ ਜ: ਜਲਾਲ ਉਸਮਾ ਨੇ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਹਰ ਪੱਖੋਂ ਪੀੜਤ ਪਰਿਵਾਰਾਂ ਨਾਲ ਖੜੀ ਹੈ | ਇਸ ਮੌਕੇ ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਬਾਬਾ ਗੁਰਪ੍ਰੀਤ ਸਿੰਘ, ਸਾਬਕਾ ਇੰਸਪੈਕਟਰ ਤਰਲੋਚਨ ਸਿੰਘ ਜਲਾਲ ਉਸਮਾ, ਗੁਰਪ੍ਰੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਡਾ. ਮੁਖਤਾਰ ਸਿੰਘ, ਸੰਨੀ ਫੌਜੀ, ਚਰਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਾ ਬਲਜੀਤ ਸਿੰਘ, ਹਰਜਿੰਦਰ ਸਿੰਘ ਮੈਂਬਰ ਪੰਚਾਇਤ, ਗੁਰਦੇਵ ਸਿੰਘ ਬਾਬਾ ਸਾਵਨ ਸਿੰਘ ਨਗਰ, ਜਸਬੀਰ ਸਿੰਘ ਇੰਚਾਰਜ, ਸੂਬਾ ਸਿੰਘ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਲੋਕਾਂ ਦੀ ਦਿਨ-ਰਾਤ ਸੇਵਾ ਕਰ ਰਹੇ ਵਿਧਾਇਕ ਧਾਲੀਵਾਲ 'ਤੇ ਸਮੁੱਚੀ ਪਾਰਟੀ ਨੂੰ ਫ਼ਖਰ-ਅਨਮੋਲ ਗਗਨ ਮਾਨ <b... ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ-ਪ੍ਰਧਾਨ ਅੰਗਰੇਜ ਸਿੰਘ <br/>
Ad Position 24