ਬਾਬਾ ਬਕਾਲਾ ਸਾਹਿਬ, 5 ਸਤੰਬਰ (ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਭਾਈ ਸਤਿੰਦਰ ਸਿੰਘ ਬਾਜਵਾ ਨੇ ਬਤੌਰ ਮੈਨੇਜਰ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਪਹਿਲੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਦੇ ਵਿਦੇਸ਼ ਜਾਣ ਕਰਕੇ ਇੱਥੇ ਨਿਯੁਕਤ ਹੋਏ ਹਨ ਅਤੇ ਪਹਿਲਾਂ ਵੀ ਇਥੇ ਬਤੌਰ ਮੈਨੇਜਰ ਸੇਵਾਵਾਂ ਨਿਭਾਅ ਚੁੱਕੇ ਹਨ | ਅੱਜ ਅਹੁਦਾ ਸੰਭਾਲਣ ਮੌਕੇ ਭਾਈ ਬਲਜੀਤ ਸਿੰਘ ਕੰਗ ਐਡੀਸ਼ਨਲ ਮੈਨੇਜਰ, ਭਾਈ ਜਗਤਾਰ ਸਿੰਘ ਮੀਤ ਮੈਨੇਜਰ, ਅਮਰਜੀਤ ਸਿੰਘ ਅਕਾਊਾਟੈਂਟ, ਭਾਈ ਹਰਦੇਵ ਸਿੰਘ ਹੈਡ ਗ੍ਰੰਥੀ, ਦਵਿੰਦਰ ਸਿੰਘ ਭੱਟੀਵਾਲ ਸਟੋਰ ਕੀਪਰ, ਹਰਭਿੰਦਰ ਸਿੰਘ ਲੰਗਰ ਜਥੇਦਾਰ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ, ਸਰਬਜੀਤ ਸਿੰਘ ਪੱਡਾ, ਜਸਬੀਰ ਸਿੰਘ ਖੱੱਬੇ ਰਾਜਪੂਤਾਂ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਮਨਜਿੰਦਰ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ |