ਚੌਂਕ ਮਹਿਤਾ, 5 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਸਦਾ ਰੰਗ ਵਿਖੇ ਹਰ ਸਾਲ ਮਨਾਇਆ ਜਾਣ ਵਾਲਾ ਤਕਰੀਬਨ 110 ਸਾਲ ਪੁਰਾਣਾ ਬਾਬਾ ਭੋਲਾ ਸਿੰਘ ਯਾਦਗਾਰੀ ਜੋੜ ਮੇਲਾ 7 ਸਤੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਬਾਬਾ ਭੋਲਾ ਸਿੰਘ ਜੀ ਦੇ ਤਪ ਅਸਥਾਨ ਤੇ ਪਿਛਲੇ ਦਿਨਾਂ ਤੋਂ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੇ ਆਖਰੀ ਸ੍ਰੀ ਅਖੰਡ ਪਾਠ ਸਾਹਿਬ ਦੀ ਅੱਜ ਪ੍ਰਾਰੰਭਤਾ ਕੀਤੀ ਗਈ | 7 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਹੁਤ ਭਾਰੀ ਧਾਰਮਿਕ ਦੀਵਾਨ ਸੱਜਣਗੇ ਅਤੇ ਪੰਥ ਪ੍ਰਸਿੱਧ ਰਾਗੀ, ਕਵੀਸ਼ਰ ਅਤੇ ਕਥਾਵਾਚਕ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਸ਼ਾਮ ਨੂੰ ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਕਬੱਡੀ ਦੇ ਸ਼ੋਅ ਮੈਚ ਵੀ ਕਰਵਾਏ ਜਾਣਗੇ |