ਹਰਸਾ ਛੀਨਾ, 5 ਸਤੰਬਰ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਖੇਤਰਾਂ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਖਾਸ ਕਰਕੇ ਗੰਨਾ ਕਾਸ਼ਤਕਾਰਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਖੰਡ ਮਿੱਲ ਭਲਾ ਪਿੰਡ ਨੂੰ ਗੰਨਾ ਸਪਲਾਈ ਕਰਨ ਵਾਲੇ ਕਿਸਾਨਾਂ ਦਾ ਮਿਲ ਵੱਲ ਬਕਾਇਆ ਕਰੀਬ 9 ਕਰੋੜ 10 ਲੱਖ ਰੁਪਏ ਸੂਬਾ ਸਰਕਾਰ ਵਲੋਂ ਜਾਰੀ ਕਰਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾ ਦਿਤੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾ. ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦਾ ਬਕਾਇਆ ਉਨ੍ਹਾਂ ਦੇ ਬੈਂਕ ਖਾਤੇ ਵਿਚ ਭੇਜ ਦਿਤਾ ਗਿਆ | ਸ. ਧਾਲੀਵਾਲ ਨੇ ਦੱਸਿਆ ਕਿ ਮਿੱਲ ਨੂੰ ਗੰਨਾ ਸਪਲਾਈ ਕਰਦੇ ਕਿਸਾਨਾਂ ਨੂੰ ਮਿੱਲ ਵਲੋਂ ਲਾਈ 5 ਕਰੋੜ ਰੁਪਏ ਦੀ ਪੈਨਲਟੀ ਦੀ ਰਕਮ ਅਗਲੇ ਤਿੰਨ ਚਾਰ ਦਿਨਾਂ ਵਿਚ ਸੂਬਾ ਸਰਕਾਰ ਵਲੋਂ ਜਾਰੀ ਕਰ ਦਿੱਤੀ ਜਾਵੇਗੀ | ਇਸ ਸਮੇਂ ਉਨ੍ਹਾਂ ਨਾਲ ਜਸਪਾਲ ਸਿੰਘ ਅਜਨਾਲਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਆਪ ਆਗੂ ਸਵਿੰਦਰ ਸਿੰਘ ਮਾਨ, ਗੁਰਜੰਟ ਸਿੰਘ ਸੋਹੀ ਸਮੇਤ ਹੋਰ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ |