19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਵਲੋਂ ਹਲਕਾ ਰਾਜਾਸਾਂਸੀ 'ਚ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ ਤੇ ਪਸ਼ੂਆਂ ਲਈ ਚਾਰਾ <br/>

Ad Position 21
No active advertisement
ਅਜੀਤ ਡੈਸਕ 06-09-2025
ਓਠੀਆ, 5 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਅੱਜ ਆਪਣੀ ਟੀਮ ਸਮੇਤ ਹਲਕਾ ਰਾਜਾਸਾਂਸੀ 'ਚ ਵੱਖ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਪਿੰਡ ਕੋਟਲੀ ਕੋਰੋਟਾਣਾ ਵਿਖੇ ਇਲਾਕੇ ਦੇ ਹੜ ਪੀੜਤ ਪਰਿਵਾਰਾਂ ਨੂੰ ਪਸ਼ੂਆਂ ਵਾਸਤੇ ਤੂੜੀ ਚੋਕਰ ਫੀਡ ਤੇ ਹੋਰ ਸਮੱਗਰੀ ਵੰਡ ਉਨ੍ਹਾਂ ਹੜ੍ਹ ਪੀੜ੍ਹਤਾਂ ਨੂੰ ਭਰੋਸਾ ਦਿੱਤਾ ਕਿ ਅਸੀਂ ਕੱਲ੍ਹ ਤੋਂ ਹਰ ਰੋਜ਼ ਰਾਹਤ ਸਮੱਗਰੀ ਰਾਸ਼ਨ ਤੇ ਪਸ਼ੂਆਂ ਵਾਸਤੇ ਚਾਰਾ ਲੈ ਕੇ ਪਹੁੰਚਾਂਗੇ | ਜੇਕਰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਸਾਡੇ ਨਾਲ ਸੰਪਰਕ ਕੀਤਾ ਜਾਵੇ, ਅਸੀਂ ਤੁਰੰਤ ਮਸਲੇ ਦਾ ਹੱਲ ਕਰਾਂਗੇ, ਪ੍ਰਧਾਨ ਰਾਜਾ ਲਦੇਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਹੈਲੀਕਾਪਟਰ ਰਾਹੀਂ ਨਹੀਂ ਸਗੋਂ ਲੋਕਾਂ ਦੇ ਵਿਚ ਆ ਕੇ ਕਰੋ | ਮਾਨ ਸਰਕਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਦਬਾਉਣ ਤੇ ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚੇ ਕਰਵਾਉਣ ਤੋਂ ਸਿਵਾਏ ਤੁਸੀਂ ਪੰਜਾਬੀਆਂ ਵਾਸਤੇ ਹੁਣ ਤਕ ਕੁਝ ਨਹੀਂ ਕੀਤਾ ਸਗੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨਾਲ ਸਿਆਸੀ ਧੱਕਾ ਕੀਤਾ ਗਿਆ ਹੈ ਜਿਸ ਦੀ ਮਿਸਾਲ ਤੁਹਾਡੇ ਆਪਣੇ ਵਿਧਾਇਕ ਪਠਾਣ ਮਾਜਰਾ ਨੇ ਦੇ ਕੇ ਤੁਹਾਡਾ ਭਾਂਡਾ ਚੁਰਾਹੇ ਵਿਚ ਭੰਨ ਦਿੱਤਾ ਹੈ | ਪਰ ਹੁਣ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਡੁੱਬਦੇ ਪੰਜਾਬ ਨੂੰ ਬਚਾਉਣ ਦੀ ਲੋੜ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਦੇ ਨਾਲ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ, ਜਗਬੀਰ ਸਿੰਘ ਕੋਟਲੀ ਸਰਕਲ ਪ੍ਰਧਾਨ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰੋਡਾਲਾ, ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ, ਸਰਕਲ ਪ੍ਰਧਾਨ ਦਲੀਪ ਸਿੰਘ ਭੰਮੀਰਾ, ਸਰਕਲ ਪ੍ਰਧਾਨ ਗੁਰਦੀਪ ਸਿੰਘ ਭਿੰਡੀ ਔਲਖ, ਨੰਬਰਦਾਰ ਗੁਰਚਰਨ ਸਿੰਘ ਮਿਆਦੀਆਂ, ਟਰੱਕ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ, ਦਲਜੀਤ ਸਿੰਘ ਗੋਲਡੀ, ਨੰਬਰਦਾਰ ਹਰਪਾਲ ਸਿੰਘ ਲਦੇਹ, ਪੀ. ਏ. ਕਰਮਬੀਰ ਝੰਜੋਟੀ, ਬਲਵਾਨ ਸਿੰਘ ਕੋਟਲੀ, ਦਲਬੀਰ ਸਿੰਘ ਕੋਟਲੀ ਤੇ ਕੰਵਲਜੀਤ ਸਿੰਘ ਕੋਟਲੀ ਸਮੇਤ ਇਲਾਕੇ ਦੇ ਮੋਹਤਬਰ ਤੇ ਹੜ੍ਹ ਪੀੜਤ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਾ ਲਦੇਹ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਕੀਤੀ ਆਰਥਿਕ ਮਦਦ ਅਗਲੀ ਖ਼ਬਰ ਪਿੰਡ ਛਾਪਿਆਂਵਾਲੀ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>
Ad Position 24