19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਜਾ ਲਦੇਹ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਕੀਤੀ ਆਰਥਿਕ ਮਦਦ

Ad Position 21
No active advertisement
ਅਜੀਤ ਡੈਸਕ 06-09-2025
ਚੋਗਾਵਾਂ, 5 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡਾਂ ਵਿਚ ਰਾਵੀ ਦਰਿਆ ਵਿਚ ਉਛਾਲ ਆ ਜਾਣ ਕਰਕੇ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਸੱਕੀ ਨਾਲੇ ਦੇ ਪਾਣੀ ਵਿਚ ਵੀ ਭਾਰੀ ਉਛਾਲ ਆਉਣ ਕਰਕੇ ਸਰਹੱਦੀ ਪਿੰਡਾਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ | ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਬਲਾਕ ਚੋਗਾਵਾਂ ਦੇ ਦਰਜਨਾਂ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਆਰਥਿਕ ਮਦਦ ਕੀਤੀ | ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਜ਼ੋਰ ਨਹੀਂ ਪਰ ਅਸੀਂ ਰਲ ਮਿਲ ਕੇ ਇਕ ਦੂਜੇ ਦੇ ਨਾਲ ਖੜੀਏ | ਇਸ ਮੌਕੇ ਪਿੰਡ ਕੱਕੜ ਦੇ ਗੁਰਦੁਆਰਾ ਰਾਮ ਟਾਹਲੀ ਸਾਹਿਬ ਵਿਖੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ | ਉਨ੍ਹਾਂ ਆਪਣੀ ਨਿੱਜੀ ਜੇਬ ਵਿਚੋਂ ਹੜ ਪੀੜਤਾਂ ਲਈ 21 ਹਜ਼ਾਰ ਦੀ ਰਾਸ਼ੀ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਭੇਂਟ ਕੀਤੀ ਹੋਰ ਵੀ ਆਰਥਿਕ ਮਦਦ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਕੁਦਰਤੀ ਆਫਤ ਦੀ ਘੜੀ ਵਿਚ ਲੋਕਾਂ ਨਾਲ ਖੜੀ ਹੈ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਵਲੋਂ ਹਲਕਾ ਰਾਜਾਸਾਂਸੀ 'ਚ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ ਤੇ ਪਸ਼ੂਆਂ ਲਈ ਚਾਰਾ <br...
Ad Position 24