19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-09-2025
ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨੰਬਰਦਾਰਾ ਯੂਨੀਅਨ (ਰਜਿ: ਨੰ: 643) ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਤਰਲੋਚਨ ਸਿੰਘ ਧੂਲਕਾ ਦੀ ਪ੍ਰਧਾਨਗੀ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਹੁਸ਼ਿਆਰ ਸਿੰਘ ਝੰਡੇਰ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਪੰਨੂ, ਐਗਜੈਕਟਿਵ ਮੈਂਬਰ ਜੋਗਿੰਦਰ ਸਿੰਘ ਸਿਧਵਾਂ ਵਿਸ਼ੇਸ਼ ਤੌਰ 'ਤੇ ਪੁੱਜੇ, ਇਸ ਮੌਕੇ ਜਿੱਥੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ, ਉਥੇ ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੀ ਹਰ ਸੰਭਵ ਮੱਦਦ ਕਰਨ ਦਾ ਅਤੇ ਪ੍ਰਸ਼ਾਸਨ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਜ: ਸਕੱਤਰ ਹੀਰਾ ਸਿੰਘ ਬਾਣੀਆਂ, ਹਰਬੀਰ ਸਿੰਘ ਸੰਧੂ ਕੈਸ਼ੀਅਰ, ਰਾਜਿੰਦਰ ਸਿੰਘ ਲਿੱਧੜ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਉਦੋਨੰਗਲ, ਜਗਤਾਰ ਸਿੰਘ ਮਹਿਸਮਪੁਰ (ਦੋਨੋਂ ਮੀਤ ਪ੍ਰਧਾਨ), ਸਮਸ਼ੇਰ ਸਿੰਘ ਭਿੰਡਰ ਸੈਕਟਰੀ, ਪ੍ਰਮਜੀਤ ਕੌਰ ਬੱਲ ਸਠਿਆਲਾ, ਪ੍ਰਮਜੀਤ ਸਿੰਘ ਬੁਤਾਲਾ, ਬਲਵਿੰਦਰ ਸਿੰਘ ਬੁਟਾਰੀ, ਸੇਵਾ ਸਿੰਘ ਰਈਆ, ਜਸਵਿੰਦਰ ਸਿੰਘ ਹਸਨਪੁਰ, ਕਰਤਾਰ ਸਿੰਘ ਥੋਥੀਆਂ, ਬਲਕਾਰ ਸਿੰਘ, ਲਖਬੀਰ ਸਿੰਘ ਤਿੱਮੋਵਾਲ ਕੁਲਵੰਤ ਸਿੰਘ ਲੋਹਗੜ੍ਹ, ਜਸਵੰਤ ਸਿੰਘ ਕੰਮੋਕੇ, ਪੰਜਾਬ ਸਿੰਘ, ਮੰਗਲ ਸਿੰਘ ਮਹਿਤਾ, ਪ੍ਰਭਜੀਤ ਸਿੰਘ ਬੁਤਾਲਾ, ਹਰਇਕਬਾਲ ਸਿੰਘ ਖਿਲਚੀਆਂ,ਤਰਸੇਮ ਸਿੰਘ ਜੱਲੂਪੁਰ ਖੈੜਾ, ਹਰਿੰਦਰ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ (ਸਾਰੇ ਧੂਲਕਾ) ਅਤੇ ਹੋਰ ਨੰਬਰਦਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਫੇਰੂਮਾਨ ਦੇ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ ਰਾਜਾ ਲਦੇਹ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਕੀਤੀ ਆਰਥਿਕ ਮਦਦ
Ad Position 24