19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਮਦਾਸ ਬਿਜਲੀ ਘਰ 66 ਕੇ. ਵੀ. ਦੀ ਬਿਜਲੀ ਸਪਲਾਈ ਹੋਈ ਬਹਾਲ <br/>

Ad Position 21
No active advertisement
ਅਜੀਤ ਡੈਸਕ 06-09-2025
ਬਿਜਲੀ ਸਪਲਾਈ ਠੱਪ ਹੋਣ ਨਾਲ ਰਮਦਾਸ ਖੇਤਰ ਦੇ 65 ਪਿੰਡ ਹੋਏ ਸਨ ਪ੍ਰਭਾਵਿਤ
ਅਜਨਾਲਾ, ਰਮਦਾਸ, ਗੱਗੋਮਾਹਲ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਰਮਦਾਸ ਦੇ ਖੇਤਰ ਵਿਚ 28 ਅਗਸਤ ਨੂੰ ਆਏ ਹੜ੍ਹਾਂ ਕਾਰਨ ਰਮਦਾਸ ਦਾ ਬਿਜਲੀ ਘਰ ਵੀ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਿਆ ਸੀ, ਜਿਸ ਕਾਰਨ ਇਸ ਖੇਤਰ ਦੀ ਬਿਜਲੀ ਸਪਲਾਈ ਉਸੇ ਦਿਨ ਤੋਂ ਬੰਦ ਸੀ |
ਬਿਜਲੀ ਸਪਲਾਈ ਠੱਪ ਹੋਣ ਕਾਰਨ ਲਗਭਗ 65 ਪਿੰਡ ਪ੍ਰਭਾਵਿਤ ਹੋਏ ਸਨ | ਰਮਦਾਸ ਖੇਤਰ ਵਿਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਪਾਵਰਕਾਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਸਦਕਾ ਅੱਜ ਬਿਜਲੀ ਘਰ ਰਮਦਾਸ ਦੀ ਸਪਲਾਈ ਮੁੜ ਚਾਲੂ ਹੋ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁ: ਗੁਰੂ ਨਾਨਕ ਦਰਬਾਰ ਦੁਬਈ ਦੇ ਮੁੱਖ ਪ੍ਰਬੰਧਕ ਭਾਈ ਸੁਰਿੰਦਰ ਸਿੰਘ ਕੰਧਾਰੀ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਹ... ਅਗਲੀ ਖ਼ਬਰ ਪਿੰਡ ਫੇਰੂਮਾਨ ਦੇ ਨੌਜਵਾਨ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
Ad Position 24