ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦੇ ਮੁੱਖ ਪ੍ਰਬੰਧਕ ਭਾਈ ਸੁਰਿੰਦਰ ਸਿੰਘ ਕੰਧਾਰੀ ਆਪਣੇ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਏ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ ਵਾਲਿਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਨਿਰਮਲ ਸਿੰਘ, ਸਾ: ਸਰਪੰਚ ਗੁਰਮੀਤ ਸਿੰਘ ਬੁਤਾਲਾ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ ਅਤੇ ਹੋਰ ਹਾਜ਼ਰ ਸਨ |