ਮਜੀਠਾ, 5 ਸਤੰਬਰ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੇ ਪਿੰਡ ਬੇਗੇਵਾਲ ਦੇ ਸੀਨੀਅਰ ਅਕਾਲੀ ਆਗੂ ਮੇਜਰ ਸਿੰਘ ਦੀ ਮਾਤਾ ਅਮਰਜੀਤ ਕੌਰ ਪਤਨੀ ਬਚਨ ਸਿੰਘ ਜਿਸ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਮੇਜਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਸਤੇ ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਪਿੰਡ ਬੇਗੇਵਾਲ ਪਹੁੰਚੇ | ਜਿਥੇ ਉਨ੍ਹਾਂ ਨੇ ਅਮਰਜੀਤ ਕੌਰ ਦੀ ਮੌਤ ਨਾਲ ਪਰਿਵਾਰ ਨੂੰ ਪਏ ਘਾਟੇ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਘਾਟਾ ਦੱਸਿਆ | ਇਸ ਮੌਕੇ ਗਨੀਵ ਕੌਰ ਮਜੀਠੀਆ ਦੇ ਨਾਲ ਸਿਆਸੀ ਸਕੱਤਰ ਗਗਨਦੀਪ ਸਿੰਘ ਭਕਨਾ, ਕੁਲਜੀਤ ਸਿੰਘ ਬਰਾੜ, ਨੌਜਵਾਨ ਜ਼ਿਲ੍ਹਾ ਅਕਾਲੀ ਆਗੂ ਗਾਂਧੀ ਨਿੱਬਰਵਿੰਡ, ਬਚਨ ਸਿੰਘ, ਹਰਿੰਦਰ ਸਿੰਘ ਬੱਲ ਸਾਬਕਾ ਸਰਪੰਚ ਬੇਗੇਵਾਲ, ਕਸ਼ਮੀਰ ਸਿੰਘ, ਹਰਿੰਦਰ ਸਿੰਘ ਸੰਧੂ, ਬਲਜੀਤ ਸਿੰਘ ਡੀਪੂਵਾਲਾ, ਰਤਨ ਸਿੰਘ ਪੰਚ, ਚਰਨਜੀਤ ਸਿੰਘ ਸੂਬੇਦਾਰ, ਸੁਖਵਿੰਦਰ ਸਿੰਘ, ਗੁਰਮੇਜ਼ ਸਿੰਘ, ਸਵਿੰਦਰ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ, ਗੱਜਣ ਸਿੰਘ, ਕਿੰਦਰਜੀਤ ਕੌਰ, ਕੁਲਦੀਪ ਕੌਰ, ਸੁਖਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |